26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਰ. ਬੀ. ਯੂ. ਦੇ ਵਿਦਿਆਰਥੀ ਨੇ ਰਾਸ਼ਟਰੀ ਪਾਵਰਲਿਫਟਿੰਗ

ਰੂਪਨਗਰ, 26 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ। ਬੀ.

ਅਜੀਤ ਡੈਸਕ 27-11-2026
ਰੂਪਨਗਰ, 26 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ। ਬੀ. ਸੀ. ਏ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਪਹਿਲੇ ਸਾਲ ਦੇ ਵਿਦਿਆਰਥੀ ਅਨੰਦ ਕੁਮਾਰ ਨੇ ਨੈਸ਼ਨਲ ਪਾਵਰਲਿਫਟਿੰਗ ਚੈਂਪੀਅਨਸ਼ਿਪ-2026 ਦੇ 56 ਕਿੱਲੋ ਭਾਰ ਵਰਗ ਵਿਚ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਪਾਵਰਲਿਫਟਿੰਗ ਫੈਡਰੇਸ਼ਨ ਆਫ਼ ਇੰਡੀਆ ਵਲੋਂ 20 ਤੋਂ 23 ਨਵੰਬਰ ਤੱਕ ਦਿੱਲੀ ਦੇ ਤਿਮਾਰਪੁਰ ਸਥਿਤ ਸਪੋਰਟਸ ਕੰਪਲੈਕਸ, ਜੀ. ਐਸ. ਵੀ. ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਚਾਂਸਲਰ ਤੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਅਤੇ ਡਾਇਰੈਕਟਰ ਸਪੋਰਟਸ ਡਾ. ਕਰਮਵੀਰ ਸਿੰਘ ਅੱਤਰੀ ਨੇ ਆਨੰਦ ਕੁਮਾਰ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਆਨੰਦ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ। ਯੂਨੀਵਰਸਿਟੀ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਸ ਨੂੰ ਭਵਿੱਖ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮਾਈਨਿੰਗ ਮੰਤਰੀ ਵਲੋਂ ਬੈਠਕ ਲਈ ਸਮਾਂ ਦਿੱਤੇ ਜਾਣ ਤੋਂ ਬਾਅਦ ਆਲ ਕਰੈਸ਼ਰ ਯੂਨੀਅਨ ਦੀ 2 ਰੋਜ਼ਾ ਹੜਤਾਲ ਮੁਲਤਵੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਵਮਈ ਭਾਵਨਾ ਨਾਲ ਮਨਾਇਆ ਸੰਵਿਧਾਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।