28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੇਲਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਕਾਲਜ ਦੇ ਪੋਸਟ-ਗੈਰਜੂਏਟ ਭਾਸ਼ਾ ਤੇ ਹਿਊਮੈਨਟੀਜ਼ ਵਿਭਾਗ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ।

ਅਜੀਤ ਡੈਸਕ 28-11-2026
ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਕਾਲਜ ਦੇ ਪੋਸਟ-ਗੈਰਜੂਏਟ ਭਾਸ਼ਾ ਤੇ ਹਿਊਮੈਨਟੀਜ਼ ਵਿਭਾਗ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸੰਸਥਾ ਦੇ ਸਾਰੇ ਸਟਾਫ਼ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਉਪਰੰਤ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਅਜੋਕੇ ਸਮੇਂ ਵਿਚ ਉਨ੍ਹਾਂ ਦੀ ਲੋੜ ’ਤੇ ਵਿਸ਼ੇਸ਼ ਲੈਕਚਰ ਵੀ ਹੋਇਆ। ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਵਲੋਂ ਸਾਰੇ ਹੀ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਪੁਰਬ ਦੀ ਵਧਾਈ ਦਿੱਤੀ ਗਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਲਈ ਗਿਆਨ ਦਾ ਸੋਮਾ ਹਨ ਅਤੇ ਉਨ੍ਹਾਂ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਿਧਾਂਤਾਂ ’ਤੇ ਤੁਰ ਕੇ ਹੀ ਇਨਸਾਨ ਧਰਮ ਦੀ ਪਾਲਣਾ ਕਰ ਸਕਦਾ ਹੈ। ਪ੍ਰੋਗਰਾਮ ਦੇ ਅੰਤ ’ਚ ਚਾਹ ਦਾ ਲੰਗਰ ਅਤੁੱਟ ਵਰਤਿਆ।
ਪਿਛਲੀ ਖ਼ਬਰ ਚਰਨਜੀਤ ਕੌਰ ਨੂਰਪੁਰ ਖ਼ੁਰਦ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਖਾਲਸਾ ਗਰਲਜ਼ ਸੀਨੀ . ਸੈਕੰਡਰੀ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।