28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਕਲਵਾਂ ਦਾ ਕੀਤਾ ਸਨਮਾਨ

ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਕਲਵਾਂ ਨੂੰ ਉਨ੍ਹਾਂ ਦੇ ਪਿੰਡ ਕਲਵਾਂ ਵਿਖੇ ਪਿੰਡ ਦੇ ਮਹਿਲਾ ਵਿੰਗ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਬਲਜਿੰਦਰ ਕੌਰ ਨੇ ਸਮੂਹ ਮਹਿਲਾ ਵਿੰਗ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਮਹਿਲਾਵਾਂ ਦੇ ਅਧਿਕਾਰਾਂ ਲਈ ਹਮੇਸ਼ਾਂ ਤੱਤਪਰ ਰਹਿਣਗੇ।

ਅਜੀਤ ਡੈਸਕ 28-11-2026
ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਕਲਵਾਂ ਨੂੰ ਉਨ੍ਹਾਂ ਦੇ ਪਿੰਡ ਕਲਵਾਂ ਵਿਖੇ ਪਿੰਡ ਦੇ ਮਹਿਲਾ ਵਿੰਗ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਬਲਜਿੰਦਰ ਕੌਰ ਨੇ ਸਮੂਹ ਮਹਿਲਾ ਵਿੰਗ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਮਹਿਲਾਵਾਂ ਦੇ ਅਧਿਕਾਰਾਂ ਲਈ ਹਮੇਸ਼ਾਂ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਜਿਥੇ ਸੂਬੇ ਭਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਐਨ. ਡੀ. ਏ. ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਹਿਲਾਵਾਂ ਨਾਲ ਸਬੰਧਿਤ ਯੋਜਨਾਵਾਂ ਲਾਗੂ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਪਿੰਡ ਦੀਆਂ ਸਮੂਹ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਦੀ ਭਗਤੀ ਮਨੁੱਖ ਨੂੰ ਹੰਕਾਰ ਤੋਂ ਦੂਰ ਕਰਕੇ ਸੇਵਾ ਤੇ ਸਿਮਰਨ ਦੇ ਮਾਰਗ ’ਤੇ ਤੋਰਦੀ-ਆਚਾਰੀਆ ਕੌਸ਼ਲ ਅਗਲੀ ਖ਼ਬਰ ਮਹਿਲਾ ਕਾਂਗਰਸ ਨੇ ਸੰਵਿਧਾਨ ਦਿਵਸ ਮੌਕੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।