28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿਵਲ ਸਰਜਨ ਡਾ. ਕਟਾਰੀਆ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ. ਐਸ.

ਅਜੀਤ ਡੈਸਕ 28-11-2026
ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ. ਐਸ. ਨਿੱਕੂਵਾਲ)ਸਿਹਤ ਵਿਭਾਗ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਤੇ ਸਿਹਤ ਸੇਵਾਵਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵਲੋਂ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕਰਦਿਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਕਟਾਰੀਆ ਨੇ ਓ. ਪੀ. ਡੀ., ਆਈ. ਪੀ. ਡੀ., ਐਮਰਜੈਂਸੀ ਵਾਰਡ ਤੇ ਫਾਰਮੇਸੀ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਵਿਚ ਦਵਾਈਆਂ ਦੀ ਉਪਲਬਧਤਾ, ਸਟਾਕ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਸੰਬੰਧੀ ਪ੍ਰਬੰਧਾਂ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਨੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰੀ ਜਾਂਚ, ਇਲਾਜ ਤੇ ਦਵਾਈਆਂ ਸਮੇਂ ਸਿਰ ਮਿਲਣ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਹਸਪਤਾਲ ਦੇ ਸਾਫ਼-ਸਫ਼ਾਈ ਪ੍ਰਬੰਧਾਂ, ਵਾਰਡਾਂ ਦੀ ਸਥਿਤੀ, ਮਰੀਜ਼ਾਂ ਦੇ ਬੈਠਣ ਤੇ ਉਡੀਕ ਕਰਨ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਸਟਾਫ਼ ਨੂੰ ਹਸਪਤਾਲ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਣ ਤੇ ਮਰੀਜ਼ਾਂ ਨਾਲ ਨਿਮਰਤਾ ਤੇ ਹਮਦਰਦੀ ਭਰਿਆ ਵਿਵਹਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ, ਡਾ. ਮਨਿੰਦਰ ਸਿੰਘ, ਡਾ. ਰਣਵੀਰ ਸਿੰਘ ਤੋਂ ਇਲਾਵਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਦੇ ਵਿਦਿਆਰਥੀ ਨੇ ਸਾਇੰਸ ਪ੍ਰਦਰਸ਼ਨੀ-2026 ਵਿਚ ਮਾਰੀ ਬਾਜ਼ੀ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਿੰਘਪੁਰ ਹਸਪਤਾਲ ਨੂੰ ਮਿਲੀਆਂ ਆਧੁਨਿਕ ਸਿਹਤ ਸਹੂਲਤਾਂ ਦੀ ਸੌਗਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।