28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਦੇ ਵਿਦਿਆਰਥੀ ਨੇ ਸਾਇੰਸ ਪ੍ਰਦਰਸ਼ਨੀ-2026 ਵਿਚ ਮਾਰੀ ਬਾਜ਼ੀ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮ ਕੁਮਾਰ ਮਿੱਤਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਇੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਆਵਿਸ਼ਕਾਰ ਅਭਿਆਨ ਦੇ ਤਹਿਤ ਕਰਵਾਈ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ-2026 ਵਿਚ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਦੇ ਵਿਦਿਆਰਥੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਸ਼੍ਰੇਣੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਸਦਕਾ ਹੁਣ ਇਹ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿਚ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰੇਗਾ।

ਅਜੀਤ ਡੈਸਕ 28-11-2026
ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮ ਕੁਮਾਰ ਮਿੱਤਲ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਇੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਆਵਿਸ਼ਕਾਰ ਅਭਿਆਨ ਦੇ ਤਹਿਤ ਕਰਵਾਈ ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ-2026 ਵਿਚ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਦੇ ਵਿਦਿਆਰਥੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਸ਼੍ਰੇਣੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਸਦਕਾ ਹੁਣ ਇਹ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿਚ ਜ਼ਿਲ੍ਹਾ ਰੂਪਨਗਰ ਦੀ ਨੁਮਾਇੰਦਗੀ ਕਰੇਗਾ। ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਇੰਚਾਰਜ ਜਤਿੰਦਰ ਸਿੰਘ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀ ਦੀ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਸਕੂਲ ਵਿਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦਾ ਨਤੀਜਾ ਹੈ। ਗਾਈਡ ਅਧਿਆਪਕ ਪ੍ਰਭਜੀਤ ਸਿੰਘ (ਸਾਇੰਸ ਮਾਸਟਰ) ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਨਵੀਆਂ ਕਾਢਾਂ, ਰਚਨਾਤਮਿਕ ਸੋਚ ਤੇ ਰੋਜ਼ਾਨਾ ਜੀਵਨ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲ ਲੱਭਣ ਦੀ ਯੋਗਤਾ ਨੂੰ ਵਿਕਸਿਤ ਕਰਦੇ ਹਨ। ਇਸ ਮੌਕੇ ਬਲਾਕ ਨੋਡਲ ਅਫ਼ਸਰ ਰਜਿੰਦਰ ਸਿੰਘ, ਪ੍ਰਿੰਸੀਪਲ ਸ੍ਰੀਮਤੀ ਗੁਰਸ਼ਰਨ ਕੌਰ, ਐਸਐਸਟੀ ਅਧਿਆਪਕ ਹਰਪ੍ਰੀਤ ਸਿੰਘ, ਐਸੋਸੀਏਟ ਅਧਿਆਪਕ ਪਰਵਿੰਦਰ ਸਿੰਘ ਅਤੇ ਕੰਪਿਊਟਰ ਅਧਿਆਪਕ ਸ੍ਰੀਮਤੀ ਸ਼ਿਲਪੀ ਗੁਪਤਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੈਰ-ਸਿਧਾਂਤਕ ਗੱਠਜੋੜ ਪਿਛਲੇ ਗੁਨਾਹਾਂ ਨੂੰ ਮੁੜ ਦੁਹਰਾਉਣ ਦੀ ਹੀ ਸ਼ੁਰੂਆਤ-ਪੰਚ ਪ੍ਰਧਾਨੀ ਜਥਾ ਅਗਲੀ ਖ਼ਬਰ ਸਿਵਲ ਸਰਜਨ ਡਾ. ਕਟਾਰੀਆ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।