ਪੰਜਾਬ ਦੇ ਸਮੁੱਚੇ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ - ਗਰਚਾ
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਮੁਲਾਜ਼ਮ ਆਗੂ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ 1 ਦਸੰਬਰ 2026 ਤੋਂ 5 ਦਸੰਬਰ 2026 ਤੱਕ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੇ ਪੁਤਲੇ ਫੂਕਣ ਅਤੇ ਫੁੱਲ ਲੁਧਿਆਣੇ ਦੇ ਬੁੱਢੇ ਨਾਲੇ ਵਿਚ ਪਾਉਣ ਦਾ ਅਤੇ ਸੰਭੂ ਬਾਰਡਰ ਤੋਂ ਵਾਹਗਾ ਬਾਰਡਰ ਤੱਕ ਹਿਊਮਨ ਚੇਨ ਬਣਾਉਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ, ਉਸ ਨੂੰ ਸਫਲ ਬਣਾਉਣ। ਪ੍ਰੋਗਰਾਮ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਧ ਚੜ੍ਹ ਕੇ ਹਿੱਸਾ ਲੈਣ।
ਅਜੀਤ ਡੈਸਕ
29-11-2026