30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨੇਵੀ ਦੀ ਐਨ. ਸੀ. ਸੀ. ਯੂਨਿਟ ’ਚ ਸਬ ਲੈਫ਼ਟੀਨੈਂਟ ਬਣਨ ’ਤੇ ਅਮਰਜੀਤ ਸਿੰਘ ਲਾਡੀ ਦਾ ਪਿੰਡ ਕੋਟਲਾ ਨਿਹੰਗ ਪਹੁੰਚਣ ’ਤੇ ਫੁੱਲਾਂ ਨਾਲ ਸਵਾਗਤ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਨੇਵੀ ਦੀ ਐਨ. ਸੀ.

ਅਜੀਤ ਡੈਸਕ 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਨੇਵੀ ਦੀ ਐਨ. ਸੀ. ਸੀ. ਯੂਨਿਟ ਵਿਚ ਸਬ ਲੈਫ਼ਟੀਨੈਂਟ ਬਣਨ ਉਪਰੰਤ ਨੌਜਵਾਨ ਅਮਰਜੀਤ ਸਿੰਘ ਲਾਡੀ ਦੇ ਆਪਣੇ ਜੱਦੀ ਪਿੰਡ ਕੋਟਲਾ ਨਿਹੰਗ ਪਹੁੰਚਣ ’ਤੇ ਪਿੰਡ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਲਾਡੀ ਫਾਰਮੇਸੀ ਕਾਲਜ ਬੇਲਾ ਵਿਖੇ ਅਸਿਸਟੈਂਟ ਪ੍ਰੋਫੈਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਨੇ ਮਹਾਰਾਸ਼ਟਰ ਵਿਖੇ ਸਬ ਲੈਫ਼ਟੀਨੈਂਟ ਦੇ ਅਹੁਦੇ ਲਈ ਤਿੰਨ ਮਹੀਨੇ ਦੀ ਵਿਸ਼ੇਸ਼ ਸਿਖਲਾਈ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਪਿੰਡ ਕੋਟਲਾ ਨਿਹੰਗ ਵਿਖੇ ਵਾਪਸੀ ਕੀਤੀ। ਪਿੰਡ ਪਹੁੰਚਣ ਉਪਰੰਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਲਖਵੀਰ ਸਿੰਘ ਲੱਖਾ, ਉਨ੍ਹਾਂ ਦੇ ਪਿਤਾ ਬਲਬੀਰ ਸਿੰਘ, ਬਿਕਰਮਜੀਤ ਸਿੰਘ ਲਾਲੀ, ਐਡਵੋਕੇਟ ਬਰਿੰਦਰ ਸਿੰਘ, ਗੁਰਪ੍ਰੀਤ ਸਿੰਘ ਜੱਗੀ, ਬਿਕਰਮ ਸਿੰਘ ਵਿੱਕੀ, ਸਰਬਜੀਤ ਸਿੰਘ, ਲਖਵੀਰ ਸਿੰਘ ਕਾਲਾ, ਹਰਮੀਤ ਸਿੰਘ, ਹਰਨੇਕ ਸਿੰਘ ਤੇ ਹੋਰ ਪਿੰਡ ਵਾਸੀਆਂ ਵਲੋਂ ਅਮਰਜੀਤ ਸਿੰਘ ਲਾਡੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪਿੰਡ ਵਾਸੀਆਂ ਨੇ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਮਰਜੀਤ ਸਿੰਘ ਲਾਡੀ ਦੀ ਇਹ ਉਪਲਬਧੀ ਨਾ ਸਿਰਫ਼ ਪਿੰਡ ਕੋਟਲਾ ਨਿਹੰਗ, ਸਗੋਂ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਤੇ ਆਪਣੇ ਖੇਤਰ ਵਿਚ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਰੂਪਨਗਰ ਤੋਂ ਕਾਂਗਰਸ ਦੀ ਟਿਕਟ ਲਈ ਓ. ਬੀ. ਸੀ. ਤੇ ਨੌਜਵਾਨ ਮਹਿਲਾ ਵਰਗ ਨੂੰ ਨੁਮਾਇੰਦਗੀ ਦੇਣ ਦੀਆਂ ਚਰਚਾਵਾਂ ਦਰਮਿਆਨ ਕਵ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ 2 ਨੂੰ, ਡਾ. ਪੁਨੀਤ ਸੈਣੀ ਬਜ਼ੁਰਗਾਂ ਨੂੰ ਦੇਣਗੇ ਸਿਹਤ ਸੰਬੰਧੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।