30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੋਬਿੰਦ ਵੈਲੀ ਵਿਚ ਲਾਵਾਰਸ ਕੁੱਤਿਆਂ ਦੀ ਦਹਿਸ਼ਤ, ਵੱਛੇ ਨੂੰ ਨੋਚ-ਨੋਚ ਕੇ ਮਾਰਿਆ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਗੋਬਿੰਦ ਵੈਲੀ ਕਾਲੋਨੀ ’ਚ ਲਾਵਾਰਸ ਕੁੱਤਿਆਂ ਦੀ ਵਧਦੀ ਗਿਣਤੀ ਅਤੇ ਉਨ੍ਹਾਂ ਦੀਆਂ ਹਮਲਾਵਰ ਗਤੀਵਿਧੀਆਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਲਾਵਾਰਸ ਕੁੱਤਿਆਂ ਦੇ ਝੁੰਡ ਵਲੋਂ ਇਕ ਵੱਛੇ ਨੂੰ ਨੋਚ-ਨੋਚ ਕੇ ਮਾਰ ਦੇਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਕਾਲੋਨੀ ਵਾਸੀਆਂ ਵਿਚ ਰੋਸ ਤੇ ਚਿੰਤਾ ਪਾਈ ਜਾ ਰਹੀ ਹੈ।

ਗੋਬਿੰਦ ਵੈਲੀ ਕਾਲੋਨੀ ਵਿਚ ਘੁੰਮਦੇ ਲਾਵਾਰਸ ਕੁੱਤੇ ਤੇ ਵੱਛੇ ’ਤੇ ਹਮਲਾ ਕਰਦੇ ਕੁੱਤੇ। 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਗੋਬਿੰਦ ਵੈਲੀ ਕਾਲੋਨੀ ’ਚ ਲਾਵਾਰਸ ਕੁੱਤਿਆਂ ਦੀ ਵਧਦੀ ਗਿਣਤੀ ਅਤੇ ਉਨ੍ਹਾਂ ਦੀਆਂ ਹਮਲਾਵਰ ਗਤੀਵਿਧੀਆਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਲਾਵਾਰਸ ਕੁੱਤਿਆਂ ਦੇ ਝੁੰਡ ਵਲੋਂ ਇਕ ਵੱਛੇ ਨੂੰ ਨੋਚ-ਨੋਚ ਕੇ ਮਾਰ ਦੇਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਕਾਲੋਨੀ ਵਾਸੀਆਂ ਵਿਚ ਰੋਸ ਤੇ ਚਿੰਤਾ ਪਾਈ ਜਾ ਰਹੀ ਹੈ। ਕਾਲੋਨੀ ਵਿਚ ਘੁੰਮਦੇ ਲਾਵਾਰਸ ਕੁੱਤਿਆਂ ਵਲੋਂ ਬੱਚਿਆਂ ’ਤੇ ਹਮਲਾ ਕਰਨ ਦੀਆਂ ਘਟਨਾਵਾਂ ਵੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ। ਦੀ ਰੈਜ਼ੀਡੈਂਟਸ ਵੈੱਲਫੇਅਰ ਸੋਸਾਇਟੀ ਗੋਬਿੰਦ ਵੈਲੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਾਵਾਰਸ ਕੁੱਤਿਆਂ ਦੀ ਸਮੱਸਿਆ ਪਿਛਲੇ ਲੰਬੇ ਸਮੇਂ ਤੋਂ ਬਣੀ ਹੋਈ ਹੈ। ਇਸ ਸੰਬੰਧੀ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਸ਼ਿਕਾਇਤਾਂ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਲਾਵਾਰਸ ਕੁੱਤਿਆਂ ਦੀ ਮੌਜੂਦਗੀ ਕਾਰਨ ਬੱਚਿਆਂ ਦਾ ਪਾਰਕਾਂ ਵਿਚ ਖੇਡਣਾ ਅਤੇ ਬਜ਼ੁਰਗਾਂ ਦਾ ਸਵੇਰੇ-ਸ਼ਾਮ ਸੈਰ ਕਰਨਾ ਵੀ ਖ਼ਤਰੇ ਤੋਂ ਖ਼ਾਲੀ ਨਹੀਂ ਰਿਹਾ। ਸੁਸਾਇਟੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੋਬਿੰਦ ਵੈਲੀ ਕਾਲੋਨੀ ਵਿਚ ਤੁਰੰਤ ਸਰਵੇਖਣ ਕਰਵਾਇਆ ਜਾਵੇ ਅਤੇ ਨਗਰ ਕੌਂਸਲ ਤੇ ਪਸ਼ੂ ਪਾਲਣ ਵਿਭਾਗ ਦੀਆਂ ਸੰਬੰਧਿਤ ਟੀਮਾਂ ਨੂੰ ਮੌਕੇ ’ਤੇ ਭੇਜ ਕੇ ਲਾਵਾਰਸ ਕੁੱਤਿਆਂ ਦੀ ਨਸਬੰਦੀ, ਟੀਕਾਕਰਨ ਤੇ ਨਿਯਮਾਂ ਅਨੁਸਾਰ ਸੁਰੱਖਿਅਤ ਪ੍ਰਬੰਧਨ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਹਮਲਾਵਰ ਕੁੱਤਿਆਂ ਸੰਬੰਧੀ ਵੀ ਪਸ਼ੂ ਭਲਾਈ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ। ਸੁਸਾਇਟੀ ਦੇ ਪ੍ਰਧਾਨ ਦਰਸ਼ਨ ਸਿੰਘ ਰਾਣਾ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸੇ ਹੋਰ ਅਣਸੁਖਾਵੀਂ ਘਟਨਾ ਦੀ ਉਡੀਕ ਕਰਨ ਦੀ ਬਜਾਏ ਕਾਲੋਨੀ ਵਾਸੀਆਂ, ਖ਼ਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਕਾਲੋਨੀ ਵਾਸੀਆਂ ਨੂੰ ਆਪਣੇ ਹੱਕਾਂ ਤੇ ਸੁਰੱਖਿਆ ਲਈ ਸੰਘਰਸ਼ ਕਰਨ ਵਾਸਤੇ ਮਜਬੂਰ ਹੋਣਾ ਪਵੇਗਾ।
ਪਿਛਲੀ ਖ਼ਬਰ ਮੀਆਂਪੁਰ ਦੇ ਸਰਕਾਰੀ ਸਕੂਲ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਸਕੂਲ ਦੇ ਸਮਾਰਟ ਪੁਣੇ ਨੂੰ ਲਾਇਆ ਗ੍ਰਹਿਣ ਸਕੂਲਾਂ ਦਾ ਸਟਾ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।