29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਧੂਵਨ ਵਾਟਿਕਾ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦਾ ਮਾਹੌਲ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਰੂਹਾਨੀ ਰੰਗ ਵਿਚ ਰੰਗਿਆ ਗਿਆ।

ਅਜੀਤ ਡੈਸਕ 30-11-2026
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦਾ ਮਾਹੌਲ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਨਾਲ ਰੂਹਾਨੀ ਰੰਗ ਵਿਚ ਰੰਗਿਆ ਗਿਆ। ਸਮਾਗਮ ਸਬੰਧੀ ਪਿਛਲੇ ਕਈ ਦਿਨਾਂ ਤੋਂ ਸਕੂਲ ਦੀ ਸਵੇਰ ਦੀ ਸਭਾ ਵਿਚ ਵਿਸ਼ੇਸ਼ ਧਾਰਮਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਸਨ। ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਸਬੰਧੀ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਨਰਸਰੀ ਤੋਂ ਯੂ.ਕੇ.ਜੀ. ਅਤੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੀ ਪੂਰੀ ਸ਼ਰਧਾ ਨਾਲ ਸਮਾਗਮ ਵਿਚ ਭਾਗ ਲਿਆ। ਬੱਚਿਆਂ ਵਲੋਂ ਕੀਰਤਨ ਅਤੇ ਪਾਠ ਕੀਤਾ ਗਿਆ ਅਤੇ ਸਮੂਹਿਕ ਤੌਰ ’ਤੇ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੇ ਅੰਤ ਵਿਚ ਸੰਗਤਾਂ ਅਤੇ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਸਕੂਲ ਦੇ ਚੇਅਰਮੈਨ ਅਮਿਤ ਚੱਢਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਇਮਾਨਦਾਰੀ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਉਹ ਆਪਣੇ ਅਮੀਰ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਹੋ ਸਕਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ, ਪ੍ਰਿੰ ਅਨੂੰ ਕੌਸ਼ਲ, ਮੈਡਮ ਸੁਰੇਖਾ ਰਾਣਾ,ਮੈਡਮ ਕੁਲਦੀਪ ਕੌਰ, ਮੈਡਮ ਕਿਰਨ ਹੱਲਣ, ਮੈਡਮ ਸੀਮਾ ਵਸ਼ਿਸ਼ਟ, ਮਨਪ੍ਰੀਤ ਕੌਰ, ਹਰਸਿਮਰਤ ਕੌਰ, ਹਰਸ਼ਵਿੰਦਰ ਕੌਰ, ਅਨੀਤਾ ਰਾਣੀ,ਬਬੀਤਾ ਰਾਣਾ, ਰਜਨੀ, ਸੁਦੇਸ਼ ਕੁਮਾਰੀ, ਸਣੇ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਸਰਪੰਚ ਸੋਨੂੰ ਭੱਟੀ ਸਾਥੀਆਂ ਸਮੇਤ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮਿਲਿਆ ਹੁਲਾਰਾ, ਕਈ ਸ਼ਖ਼ਸੀਅਤਾਂ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।