29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਰਪੰਚ ਸੋਨੂੰ ਭੱਟੀ ਸਾਥੀਆਂ ਸਮੇਤ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ

ਨੰਗਲ, 29 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਨਵਾਂ ਬਲ ਮਿਲਿਆ ਜਦੋਂ ਪਿੰਡ ਅੱਪਰ ਜਾਂਦਲਾ ਦੇ ਸਰਪੰਚ ਸੋਨੂੰ ਭੱਟੀ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ.

ਅਜੀਤ ਡੈਸਕ 30-11-2026
ਨੰਗਲ, 29 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਨਵਾਂ ਬਲ ਮਿਲਿਆ ਜਦੋਂ ਪਿੰਡ ਅੱਪਰ ਜਾਂਦਲਾ ਦੇ ਸਰਪੰਚ ਸੋਨੂੰ ਭੱਟੀ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਨੰਗਲ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਰਾਣਾ ਕੇ. ਪੀ. ਸਿੰਘ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਪੰਚ ਸੋਨੂੰ ਭੱਟੀ ਤੇ ਉਨ੍ਹਾਂ ਦੇ ਸਾਥੀਆਂ ਦੇ ਕਾਂਗਰਸ ਨਾਲ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਰਾਣਾ ਕੇ. ਪੀ. ਸਿੰਘ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ-ਪਰੇਸ਼ਾਨ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਤੋਂ ਜਿਹੜੀਆਂ ਉਮੀਦਾਂ ਸਨ, ਉਹ ਪੂਰੀਆਂ ਨਹੀਂ ਹੋਈਆਂ, ਜਿਸ ਕਾਰਨ ਲੋਕ ਹੁਣ ਬਦਲਵੇਂ ਸਿਆਸੀ ਵਿਕਲਪ ਵੱਲ ਦੇਖ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਵਿਚ ਹਰ ਵਰਗ ਦੇ ਆਗੂਆਂ ਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਸੋਨੂੰ ਭੱਟੀ ਅਤੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਵਿਚ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦੇ ਨਾਲ-ਨਾਲ ਪੂਰੇ ਇਲਾਕੇ ਵਿਚ ਵੀ ਕਾਂਗਰਸ ਦੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ, ਸੰਦੀਪ ਕੁਮਾਰ, ਆਰ.ਕੇ. ਜਾਇਸਵਾਲ, ਵਿਕਰਮ ਰਾਣਾ, ਸੁਰਿੰਦਰ ਸਿੰਘ ਪੰਮਾ, ਹਨੀ ਸ਼ਰਮਾ, ਵਿੱਕੀ ਅਤੇ ਅਸ਼ੋਕ ਕੁਮਾਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ-ਡਾ. ਆਰ. ਐਸ. ਪਰਮਾਰ ਅਗਲੀ ਖ਼ਬਰ ਮਧੂਵਨ ਵਾਟਿਕਾ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।