29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ-ਡਾ. ਆਰ. ਐਸ. ਪਰਮਾਰ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਹਵਾ ਪ੍ਰਦੂਸ਼ਣ ਦੇ ਵਧ ਰਹੇ ਸਿਹਤ ਪ੍ਰਭਾਵਾਂ ਦੇ ਮੱਦੇਨਜ਼ਰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ.

ਅਜੀਤ ਡੈਸਕ 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਹਵਾ ਪ੍ਰਦੂਸ਼ਣ ਦੇ ਵਧ ਰਹੇ ਸਿਹਤ ਪ੍ਰਭਾਵਾਂ ਦੇ ਮੱਦੇਨਜ਼ਰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.)-ਰੂਪਨਗਰ ਵਲੋਂ ਲੰਗ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਜਨਤਕ ਸਿਹਤ ਸੰਬੰਧੀ ਵਿਸ਼ੇਸ਼ ਸਲਾਹ ਜਾਰੀ ਕੀਤੀ ਗਈ। ਇਸ ਮੌਕੇ ਡਾ. ਆਰ. ਐਸ. ਪਰਮਾਰ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਫੇਫੜਿਆਂ, ਦਿਲ ਤੇ ਦਿਮਾਗ ਸਮੇਤ ਸਰੀਰ ਦੇ ਕਈ ਅੰਗਾਂ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਲੋਕਾਂ ਨੂੰ ਇਸ ਖ਼ਤਰੇ ਪ੍ਰਤੀ ਸੁਚੇਤ ਹੋ ਕੇ ਬਚਾਅ ਦੇ ਉਪਾਅ ਅਪਣਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਵਿਚੋਂ ਨਿਕਲਦਾ ਧੂੰਆਂ, ਉਦਯੋਗਿਕ ਗਤੀਵਿਧੀਆਂ, ਉਸਾਰੀ ਕਾਰਜਾਂ ਦੌਰਾਨ ਉੱਡਦੀ ਧੂੜ ਤੇ ਕੂੜਾ ਸਾੜਨਾ ਹਵਾ ਪ੍ਰਦੂਸ਼ਣ ਦੇ ਮੁੱਖ ਕਾਰਨ ਹਨ। ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਦਿਲ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ। ਲੋਕ ਹਵਾ ਦੀ ਗੁਣਵੱਤਾ ਸੂਚਕ ਅੰਕ ’ਤੇ ਨਜ਼ਰ ਰੱਖਣ ਅਤੇ ਪ੍ਰਦੂਸ਼ਣ ਵਧਣ ਸਮੇਂ ਬਾਹਰ ਕਸਰਤ ਕਰਨ ਤੋਂ ਗੁਰੇਜ਼ ਕਰਨ। ਆਈ. ਐਮ. ਏ. ਰੂਪਨਗਰ ਦੇ ਪ੍ਰਧਾਨ ਡਾ. ਭਾਨੂੰ ਪ੍ਰਤਾਪ ਪਰਮਾਰ ਨੇ ਕਿਹਾ ਕਿ ਜਨਤਕ ਸਿਹਤ ਦੀ ਰੱਖਿਆ ਲਈ ਡਾਕਟਰੀ ਭਾਈਚਾਰੇ ਦੇ ਨਾਲ-ਨਾਲ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਖੁੱਲ੍ਹੇ ਵਿਚ ਕੂੜਾ ਨਾ ਸਾੜਨ, ਸਾਫ਼ ਊਰਜਾ ਦੀ ਵਰਤੋਂ ਕਰਨ, ਬੇਲੋੜੇ ਵਾਹਨਾਂ ਦੀ ਵਰਤੋਂ ਘਟਾਉਣ ਅਤੇ ਪ੍ਰਦੂਸ਼ਣ ਦੇ ਸਰੋਤਾਂ ਨੂੰ ਰੋਕਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਲੰਗ ਕੇਅਰ ਫਾਊਂਡੇਸ਼ਨ ਪੰਜਾਬ ਦੀ ਸੂਬਾਈ ਪ੍ਰੋਜੈਕਟ ਕੋਆਰਡੀਨੇਟਰ ਡਾ. ਸੋਨਾਲੀ ਵੋਹਰਾ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਬਚਾਅ ਲਈ ਅਮਲੀ ਕਦਮ ਚੁੱਕਣੇ ਵੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਾਫ਼ ਹਵਾ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਡਾ. ਆਰ. ਐਸ. ਪਰਮਾਰ, ਡਾ. ਬੀ. ਪੀ. ਐਸ. ਪਰਮਾਰ, ਡਾ. ਅਜੈ ਜਿੰਦਲ, ਡਾ. ਪੀ. ਕੇ. ਸ਼ਰਮਾ, ਡਾ. ਧਰਮ ਸਿੰਘ, ਡਾ. ਐੱਚ. ਐਨ. ਸ਼ਰਮਾ ਤੇ ਡਾ. ਜਗਦੀਪ ਚੌਧਰੀ ਸਮੇਤ ਹੋਰ ਡਾਕਟਰ ਹਾਜ਼ਰ ਸਨ।
ਪਿਛਲੀ ਖ਼ਬਰ ਕਰਤਾਰ ਪੈਲੇਸ ਕਲਵਾਂ ਵਿਖੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨੀਸ਼ਾ ਚੱਢਾ ਵਲੋਂ ਸਖ਼ੀਆਂ ਨਾਲ ਮੀਟਿੰਗ ਮਹਿਲਾਵਾਂ ਨੂੰ ਹਰ ਖੇ... ਅਗਲੀ ਖ਼ਬਰ ਸਰਪੰਚ ਸੋਨੂੰ ਭੱਟੀ ਸਾਥੀਆਂ ਸਮੇਤ ਰਾਣਾ ਕੇ. ਪੀ. ਸਿੰਘ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।