29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਰਤਾਰ ਪੈਲੇਸ ਕਲਵਾਂ ਵਿਖੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨੀਸ਼ਾ ਚੱਢਾ ਵਲੋਂ ਸਖ਼ੀਆਂ ਨਾਲ ਮੀਟਿੰਗ ਮਹਿਲਾਵਾਂ ਨੂੰ ਹਰ ਖੇਤਰ ਵਿਚ ਅੱਗੇ ਲਿਆਉਣ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ - ਦਿਨੇਸ਼ ਚੱਢਾ

ਕਾਹਨਪੁਰ ਖੂਹੀ, 29 ਨਵੰਬਰ (ਗੁਰਬੀਰ ਸਿੰਘ ਵਾਲੀਆ)-ਮਹਿਲਾਵਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਤਰਜੀਹ ਦੇਣ ਦੇ ਮਕਸਦ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨੀਸ਼ਾ ਚੱਢਾ ਵਲੋਂ ਕਰਤਾਰ ਪੈਲੇਸ ਕਲਵਾਂ ਵਿਖੇ ਸਖ਼ੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਮੌਜੂਦ ਮਹਿਲਾਵਾਂ ਨਾਲ ਸਿੱਧਾ ਸੰਵਾਦ ਰਚਾਇਆ ਅਤੇ ਉਨ੍ਹਾਂ ਦੇ ਰੋਜ਼ਮਰ੍ਹਾ ਜੀਵਨ ਨਾਲ ਜੁੜੇ ਮਸਲਿਆਂ, ਸਮਾਜਿਕ ਚੁਣੌਤੀਆਂ ਤੇ ਭਵਿੱਖ ਸੰਬੰਧੀ ਸੁਝਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਜੀਤ ਡੈਸਕ 30-11-2026
ਕਾਹਨਪੁਰ ਖੂਹੀ, 29 ਨਵੰਬਰ (ਗੁਰਬੀਰ ਸਿੰਘ ਵਾਲੀਆ)-ਮਹਿਲਾਵਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਤਰਜੀਹ ਦੇਣ ਦੇ ਮਕਸਦ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨੀਸ਼ਾ ਚੱਢਾ ਵਲੋਂ ਕਰਤਾਰ ਪੈਲੇਸ ਕਲਵਾਂ ਵਿਖੇ ਸਖ਼ੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਮੌਜੂਦ ਮਹਿਲਾਵਾਂ ਨਾਲ ਸਿੱਧਾ ਸੰਵਾਦ ਰਚਾਇਆ ਅਤੇ ਉਨ੍ਹਾਂ ਦੇ ਰੋਜ਼ਮਰ੍ਹਾ ਜੀਵਨ ਨਾਲ ਜੁੜੇ ਮਸਲਿਆਂ, ਸਮਾਜਿਕ ਚੁਣੌਤੀਆਂ ਤੇ ਭਵਿੱਖ ਸੰਬੰਧੀ ਸੁਝਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮਹਿਲਾਵਾਂ ਦੀ ਸਮਾਜ ਦੀ ਤਰੱਕੀ ਵਿਚ ਅਹਿਮ ਭੂਮਿਕਾ ਹੈ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਸਹੀ ਮੌਕੇ ਪ੍ਰਦਾਨ ਕਰਕੇ ਹੋਰ ਨਿਖਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਿਰਫ਼ ਘਰ-ਪਰਿਵਾਰ ਦੀ ਜ਼ਿੰਮੇਵਾਰੀ ਹੀ ਨਹੀਂ ਨਿਭਾਉਂਦੀਆਂ, ਸਗੋਂ ਸਮਾਜਿਕ ਤੇ ਰਾਜਨੀਤਿਕ ਖੇਤਰ ਵਿਚ ਵੀ ਆਪਣੀ ਯੋਗਤਾ ਦਾ ਲੋਹਾ ਮਨਵਾ ਰਹੀਆਂ ਹਨ। ਇਸ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਆਪਣੀ ਗੱਲ ਰੱਖਣ, ਸਮਾਜਿਕ ਫ਼ੈਸਲਿਆਂ ਵਿਚ ਹਿੱਸਾ ਲੈਣ ਅਤੇ ਅਗਵਾਈ ਕਰਨ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਸਖ਼ੀਆਂ ਨਾਲ ਅਜਿਹੀਆਂ ਮਿਲਣੀਆਂ ਦਾ ਮਕਸਦ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਖ਼ਾਸ ਕਰਕੇ ਮਹਿਲਾਵਾਂ ਦੀਆਂ ਲੋੜਾਂ ਤੇ ਉਮੀਦਾਂ ਨੂੰ ਨੇੜਿਉਂ ਜਾਣਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਹਿਲਾਵਾਂ ਵਲੋਂ ਸਾਹਮਣੇ ਲਿਆਂਦੇ ਗਏ ਸੁਝਾਵਾਂ ਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਮੈਡਮ ਨੀਸ਼ਾ ਚੱਢਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਿਲਾਵਾਂ ਵਿਚ ਅੱਗੇ ਵਧਣ ਦੀ ਭਰਪੂਰ ਸਮਰੱਥਾ ਹੈ, ਪਰ ਕਈ ਵਾਰ ਉਨ੍ਹਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਢੁਕਵਾਂ ਮੰਚ ਨਹੀਂ ਮਿਲਦਾ। ਸਖ਼ੀਆਂ ਦੀਆਂ ਅਜਿਹੀਆਂ ਬੈਠਕਾਂ ਮਹਿਲਾਵਾਂ ਨੂੰ ਇਕੱਠੇ ਹੋ ਕੇ ਆਪਣੇ ਤਜਰਬੇ ਸਾਂਝੇ ਕਰਨ ਤੇ ਇਕ-ਦੂਜੇ ਦੀਆਂ ਮੁਸ਼ਕਲਾਂ ਨੂੰ ਸਮਝਣ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸਮਾਜ ਵਿਚ ਚੰਗੇ ਅਤੇ ਸਥਾਈ ਬਦਲਾਅ ਲਿਆਂਦੇ ਜਾ ਸਕਦੇ ਹਨ। ਇਸ ਮੌਕੇ ਮਹਿਲਾਵਾਂ ਨੇ ਵੀ ਆਪਣੇ ਵਿਚਾਰ ਖੁੱਲ੍ਹ ਕੇ ਰੱਖੇ ਅਤੇ ਵੱਖ-ਵੱਖ ਸਮਾਜਿਕ ਤੇ ਪਰਿਵਾਰਕ ਮੁੱਦਿਆਂ ਸਬੰਧੀ ਸੁਝਾਅ ਦਿੱਤੇ। ਸਮੁੱਚੀ ਮੀਟਿੰਗ ਦੌਰਾਨ ਮਹਿਲਾਵਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਆਪਸੀ ਵਿਚਾਰ-ਵਟਾਂਦਰੇ ਰਾਹੀਂ ਮਹਿਲਾ ਸ਼ਕਤੀਕਰਨ ਦਾ ਸੁਨੇਹਾ ਦਿੱਤਾ ਗਿਆ।
ਪਿਛਲੀ ਖ਼ਬਰ ਸ਼ੂਗਰ ਮਿੱਲ ਮੋਰਿੰਡਾ ਦੇ ਵਰਕਰਾਂ ਦੇ ਧਰਨੇ ਦੌਰਾਨ ਪਹੁੰਚੇ ਸਾਬਕਾ ਮੁੱਖ ਮੰਤਰੀ ਚੰਨੀ ਅਗਲੀ ਖ਼ਬਰ ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ-ਡਾ. ਆਰ. ਐਸ. ਪਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।