ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਲਗਾਇਆ ਕੈਂਪ
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਿਸ਼ਨ ਹੈਲਪ ਫਾਊਂਡੇਸ਼ਨ ਵਲੋਂ ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਦੇ ਸਹਿਯੋਗ ਨਾਲ ਅਜਨਾਲਾ ਦੀ ਵਾਰਡ ਨੰਬਰ 4 ਵਿਚ ਮੁਫ਼ਤ ਮੈਡੀਕਲ ਚੈੱਕਅਪ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਪਾਇਆ।
ਅਜੀਤ ਡੈਸਕ
02-09-2026