ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ਹਿਰੀ ਆਗੂਆਂ ਨਾਲ ਮੀਟਿੰਗ
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਥਾਨਕ ਸ਼ਹਿਰ ’ਚ ਸਥਿਤ ਪਾਰਟੀ ਦਫ਼ਤਰ ਵਿਖੇ ਸ਼ਹਿਰੀ ਮੁਹਤਬਰਾਂ ਅਤੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਇਲਾਕੇ ਦੇ ਜ਼ਮੀਨੀ ਪੱਧਰ ਨਾਲ ਜੁੜੇ ਵੱਖ-ਵੱਖ ਮਸਲਿਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ।
ਅਜੀਤ ਡੈਸਕ
02-09-2026