ਗੁਰਦਿਆਲ ਸਿੰਘ ਕੰਗ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ, ਸਰਪੰਚ ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ ਅਤੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ। ਬਾਬਾ ਬਕਾਲਾ ਸਾਹਿਬ ਦੀ ਕਾਂਗਰਸ ਦੀ ਵਿਸ਼ਾਲ ਕਾਨਫਰੰਸ ਨੇ ਸੰਤੋਖ ਸਿੰਘ ਭਲਾਈਪੁਰ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ - ਕਾਂਗਰਸੀ ਆਗੂ
ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸਾਚਾ ਗੁਰੂ ਲਾਧੋ ਰੇ ਦਿਵਸ’ ਮੇਲਾ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਗਈ ਵਿਸ਼ਾਲ ਕਾਨਫਰੰਸ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਸਿਆਸੀ ਤਾਕਤ ਅਤੇ ਕਾਂਗਰਸੀ ਵਰਕਰਾਂ ਦੇ ਉਤਸ਼ਾਹ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸੀਨੀਅਰ ਆਗੂ ਗੁਰਦਿਆਲ ਸਿੰਘ ਕੰਗ ਸਾ: ਸਰਪੰਚ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ ਅਤੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ ਨੇ ਸਾਂਝੇ ਤੌਰ ’ਤੇ ਕੀਤਾ ।
ਅਜੀਤ ਡੈਸਕ
03-09-2026