03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਹੋਈ ਇਕੱਤਰਤਾ

ਮਜੀਠਾ, 2 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਜੀਠਾ ਇਕਾਈ ਦੀ ਇਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਨਾਗ ਨਵੇਂ ਦੀ ਪ੍ਰਧਾਨਗੀ ਹੇਠ ਪਿੰਡ ਜਲਾਲਪੁਰਾ ਵਿਖੇ ਸਰਪੰਚ ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਜਿਸ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਦੀ ਨਿੰਦਾ ਕੀਤੀ ਗਈ।

ਅਜੀਤ ਡੈਸਕ 03-09-2026
ਮਜੀਠਾ, 2 ਸਤੰਬਰ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਜੀਠਾ ਇਕਾਈ ਦੀ ਇਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਪ੍ਰਧਾਨ ਜਸਪਾਲ ਸਿੰਘ ਨਾਗ ਨਵੇਂ ਦੀ ਪ੍ਰਧਾਨਗੀ ਹੇਠ ਪਿੰਡ ਜਲਾਲਪੁਰਾ ਵਿਖੇ ਸਰਪੰਚ ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਜਿਸ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਦੀ ਨਿੰਦਾ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਪਿੰਡ ਜਲਾਲਪੁਰਾ ਇਕਾਈ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ। ਜਿਸ ਵਿਚ ਜੋਬਨਬੀਰ ਸਿੰਘ ਨੂੰ ਪ੍ਰਧਾਨ, ਗੁਰਦੀਪ ਸਿੰਘ ਨੂੰ ਮੀਤ ਪ੍ਰਧਾਨ, ਮੇਜਰ ਸਿੰਘ ਖ਼ਜ਼ਾਨਚੀ, ਰਣਜੀਤ ਸਿੰਘ ਸਕੱਤਰ, ਮਲਕੀਤ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਹਾਜ਼ਰ ਆਗੂਆਂ ਵਿਚ ਜਥੇਬੰਦੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਸੰਗਤਪੁਰਾ, ਰਣਜੀਤ ਸਿੰਘ, ਨਰਿੰਦਰ ਸਿੰਘ ਨਾਗ ਕਲਾਂ, ਸਿਮਰਜੀਤ ਸਿੰਘ ਨਾਗ ਖੁਰਦ, ਹਰਜੀਤ ਸਿੰਘ ਅਨੈਤਪੁਰਾ, ਕੁਲਦੀਪ ਸਿੰਘ, ਸਰਪੰਚ ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ , ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਦੇ ਸਰੋਵਰ ਦੀ ਕਾਰ ਸੇਵਾ ਸੰਪੂਰਨ, ਅੱਜ ਤੋਂ ਰੇਤ ਪਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਦੇ ਸਰੋਵਰ ਦੀ ਕਾਰ ਸੇਵਾ ਸੰਪੂਰਨ, ਅੱਜ ਤੋਂ ਰੇਤ ਪਾਉਣ ਦਾ ਕੰਮ ਸ਼ੁਰੂ ਬਾਬਾ ਮੇਜਰ ਸਿੰਘ ਸੋਢੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।