03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਜੀਤ, ਜਲੰਧਰ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ ਬਰਸੀ 10 ਨੂੰ

ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ ਅਤੇ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਦੇ ਅਨਿੰਨ ਸੇਵਕ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ 8ਵੀਂ ਬਰਸੀ 10 ਸਤੰਬਰ, ਦਿਨ ਵੀਰਵਾਰ ਨੂੰ ਗੁ: ਅੰਗੀਠਾ ਬਾਬਾ ਪਾਲਾ ਸਿੰਘ ਜੀ, ਛਾਉਣੀ ਸਾਹਿਬ , ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਾਧ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ । ਜਾਣਕਾਰੀ ਦਿੰਦਿਆਂ ਬਾਬਾ ਸੁੱਖਾ ਸਿੰਘ ਨੇ ਦੱਸਿਆ ਹੈ ਕਿ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ।

ਬਾਬਾ ਪਾਲਾ ਸਿੰਘ ਗਊਆਂ ਵਾਲੇ। 03-09-2026
ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ ਅਤੇ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਦੇ ਅਨਿੰਨ ਸੇਵਕ, ਸੰਤ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ ਸਾਲਾਨਾ 8ਵੀਂ ਬਰਸੀ 10 ਸਤੰਬਰ, ਦਿਨ ਵੀਰਵਾਰ ਨੂੰ ਗੁ: ਅੰਗੀਠਾ ਬਾਬਾ ਪਾਲਾ ਸਿੰਘ ਜੀ, ਛਾਉਣੀ ਸਾਹਿਬ , ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸਾਧ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ । ਜਾਣਕਾਰੀ ਦਿੰਦਿਆਂ ਬਾਬਾ ਸੁੱਖਾ ਸਿੰਘ ਨੇ ਦੱਸਿਆ ਹੈ ਕਿ ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ । ਉਪਰੰਤ ਧਾਰਮਿਕ ਦੀਵਾਨ ਸੱਜਣਗੇ । ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਸ ਮੌਕੇ ਪੁੱਜਣ ਲਈ ਅਪੀਲ ਕੀਤੀ ਹੈ ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਵੀਂ ਇਕਾਈ ਗਠਿਤ, ਸਤਨਾਮ ਸਿੰਘ ਬਣੇ ਪ੍ਰਧਾਨ ਅਗਲੀ ਖ਼ਬਰ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।