03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਜੀਠਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਮਜੀਠਾ, 2 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੀ ਕ੍ਰਿਸ਼ਨ ਅਸ਼ਟਮੀ ਦੇ ਸਬੰਧ ਵਿਚ ਜਾਨਕੀ ਮੰਦਰ ਮਜੀਠਾ ਤੋਂ ਮੰਦਰ ਦੇ ਪੁਜਾਰੀ ਦਾਊ ਦਿਆਲ ਸ਼ਰਮਾ ਅਤੇ ਉਮ ਪ੍ਰਕਾਸ਼ ਸ਼ਾਸਤਰੀ ਦੀ ਅਗਵਾਈ ਵਿਚ ਭਗਵਤ ਗੀਤਾ ਦੀ ਛਤਰ ਛਾਇਆ ਹੇਠ ਸ਼ਹਿਰ ਮਜੀਠਾ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਭਗਵਤ ਗੀਤਾ ਬਹੁਤ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ ।

ਅਜੀਤ ਡੈਸਕ 03-09-2026
ਮਜੀਠਾ, 2 ਸਤੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੀ ਕ੍ਰਿਸ਼ਨ ਅਸ਼ਟਮੀ ਦੇ ਸਬੰਧ ਵਿਚ ਜਾਨਕੀ ਮੰਦਰ ਮਜੀਠਾ ਤੋਂ ਮੰਦਰ ਦੇ ਪੁਜਾਰੀ ਦਾਊ ਦਿਆਲ ਸ਼ਰਮਾ ਅਤੇ ਉਮ ਪ੍ਰਕਾਸ਼ ਸ਼ਾਸਤਰੀ ਦੀ ਅਗਵਾਈ ਵਿਚ ਭਗਵਤ ਗੀਤਾ ਦੀ ਛਤਰ ਛਾਇਆ ਹੇਠ ਸ਼ਹਿਰ ਮਜੀਠਾ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਭਗਵਤ ਗੀਤਾ ਬਹੁਤ ਸੁੰਦਰ ਢੰਗ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ । ਇਸ ਵਿਸ਼ਾਲ ਸ਼ੋਭਾ ਯਾਤਰਾ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਭਾਜਪਾ ਦੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਕਾਂਗਰਸ ਦੇ ਮਜੀਠਾ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਸੋਨਾ, ਆਮ ਆਦਮੀ ਪਾਰਟੀ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ, ਆਪਣੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸ਼ੋਭਾ ਯਾਤਰਾ ਵਿਚ ਸ਼ਹਿਰ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਅਤੇ ਸ਼ਹਿਰ ਦੀਆਂ ਮਸ਼ਹੂਰ ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕਰਕੇ ਸ਼ੋਭਾ ਯਾਤਰਾ ਦੀ ਸ਼ਾਨ ਵਧਾਈ। ਇਸ ਸ਼ੋਭਾ ਯਾਤਰਾ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਬਿਕਰਮ ਸਿੰਘ ਮਜੀਠੀਆ ਨੇ ਮੰਦਰ ਦੇ ਪੁਜਾਰੀ ਉਮ ਪ੍ਰਕਾਸ਼ ਸ਼ਾਸ਼ਤਰੀ ਨੂੰ ਆਪਣੇ ਪਰਿਵਾਰ ਦੀ ਤਰਫੋਂ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਭੇਂਟ ਕੀੇਤੇ । ਇਸ ਮੌਕੇ ਸੰਗਤਾਂ ਵਿਚ ਉਕਤ ਆਗੂਆਂ ਦੇ ਨਾਲ ਯੋਗੀ ਦਿਆਲ ਨਾਥ, ਪੰਡਤ ਮਨੋਜ ਗੋਸਵਾਮੀ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਸਰਬਜੀਤ ਸਿੰਘ ਸੁਪਾਰੀਵਿੰਡ, ਸਾਬਕਾ ਪ੍ਰਧਾਨ ਤਰੁਨ ਕੁਮਾਰ ਅਬਰੋਲ, ਕੌਂਸਲਰ ਪ੍ਰਿੰਸ ਨਈਅਰ, ਨਰੇਸ਼ ਕੁਮਾਰ, ਅਜੈ ਕੁਮਾਰ ਚੋਪੜਾ, ਕੌਂਸਲਰ ਚਰਨਜੀਤ ਸਿੰਘ ਗੋਲਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਬੱਬੀ ਭੰਗਵਾਂ, ਰਾਜੇਸ਼ ਕੁਮਾਰ ਭੱਲਾ, ਭਾਜਪਾ ਤੋਂ ਰਾਕੇਸ਼ ਕੁਮਾਰ ਪੱਪਾ, ਦਵਿੰਦਰ ਸਿੰਘ ਮਾਹਲਾ, ਕਾਂਗਰਸ ਤੋਂ ਨਵਤੇਜਪਾਲ ਸਿੰਘ ਸੋਹੀ, ਗੁਰਪਾਲ ਸਿੰਘ ਸੇਠ, ਆਮ ਆਦਮੀ ਪਾਰਟੀ ਤੋਂ ਪ੍ਰਿੰਸ ਮਹਾਜਨ, ਡਾ: ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਗੋਪੀ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਤਿੰਨ ਮੰਜ਼ਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਪਾਇਆ ਅਗਲੀ ਖ਼ਬਰ ਰੇਲਵੇ ਫਾਟਕ ਨੇੜੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।