04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸਕੂਲ ਗੁਰੂ ਕਾ ਬਾਗ ਵਿਖੇ ਕਾਰ ਸੇਵਾ ਦੁਆਰਾ ਤਿਆਰ ਰਸਤਾ ਸਕੂਲ ਨੂੰ ਸਮਰਪਿਤ ਬਾਬਾ ਸਤਨਾਮ ਸਿੰਘ ਅਤੇ ਜੋਧ ਸਿੰਘ ਸਮਰਾ ਨੇ ਕੀਤਾ ਉਦਘਾਟਨ

ਜਗਦੇਵ ਕਲਾਂ, 3 ਸਤੰਬਰ (ਸ਼ਰਨਜੀਤ ਸਿੰਘ ਗਿੱਲ)—ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਚਰਨ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਦੇ ਮੁੱਖ ਰਸਤੇ ਤੋਂ ਖਾਲਸਾ ਸਕੂਲ ਗੁਰੂ ਕਾ ਬਾਗ ਤੱਕ 266 ਫੁੱਟ ਲੰਮਾ ਅਤੇ 18 ਫੁੱਟ ਚੌੜਾ ਰਸਤਾ ਇੰਟਰਲਾਕਿੰਗ ਟਾਈਲਾਂ ਨਾਲ ਤਿਆਰ ਕਰਕੇ ਸਕੂਲ ਨੂੰ ਸਮਰਪਿਤ ਕੀਤਾ ਗਿਆ। ਇਸ ਰਸਤੇ ਦਾ ਰਸਮੀ ਉਦਘਾਟਨ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਵਲੋਂ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 04-09-2026
ਜਗਦੇਵ ਕਲਾਂ, 3 ਸਤੰਬਰ (ਸ਼ਰਨਜੀਤ ਸਿੰਘ ਗਿੱਲ)—ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਚਰਨ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਪਬਲਿਕ ਸਕੂਲ ਗੁਰੂ ਕਾ ਬਾਗ ਦੇ ਮੁੱਖ ਰਸਤੇ ਤੋਂ ਖਾਲਸਾ ਸਕੂਲ ਗੁਰੂ ਕਾ ਬਾਗ ਤੱਕ 266 ਫੁੱਟ ਲੰਮਾ ਅਤੇ 18 ਫੁੱਟ ਚੌੜਾ ਰਸਤਾ ਇੰਟਰਲਾਕਿੰਗ ਟਾਈਲਾਂ ਨਾਲ ਤਿਆਰ ਕਰਕੇ ਸਕੂਲ ਨੂੰ ਸਮਰਪਿਤ ਕੀਤਾ ਗਿਆ। ਇਸ ਰਸਤੇ ਦਾ ਰਸਮੀ ਉਦਘਾਟਨ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਵਲੋਂ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸੰਗਤਾਂ ਦੇ ਸਹਿਯੋਗ ਨਾਲ ਲੋਕ ਭਲਾਈ ਅਤੇ ਕਾਰ ਸੇਵਾ ਦੇ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਬਾਬਾ ਚਰਨ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ’ਤੇ ਕਾਰ ਸੇਵਾ ਦੇ ਕਾਰਜ ਪਹਿਲਾਂ ਤੋਂ ਹੀ ਜਾਰੀ ਹਨ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਭਜੀਤ ਕੌਰ ਵਲੋਂ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸਵਰਨ ਕੌਰ ਤੇੜਾ, ਮੈਨੇਜਰ ਜਗਜੀਤ ਸਿੰਘ ਵਰਨਾਲੀ, ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ, ਮੰਨੂ ਕਿਆਮਪੁਰਾ, ਸਾ. ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਧੁੱਪਸੜੀ, ਸੱਜਣ ਸਿੰਘ ਸੰਤੂਨੰਗਲ, ਉਮਰਜੀਤ ਸਿੰਘ ਘੁੱਕੇਵਾਲੀ, ਇੰਦਰਜੀਤ ਸਿੰਘ ਬੰਬ ਜਗਦੇਵ ਕਲਾਂ, ਅਜੀਤ ਸਿੰਘ ਘੁੱਕੇਵਾਲੀ, ਜਗਜੀਤ ਸਿੰਘ ਘੁੱਕੇਵਾਲੀ, ਮੈਡਮ ਜਸਬੀਰ ਕੌਰ, ਸੁਰਿੰਦਰ ਕੌਰ, ਹਰਮੀਤ ਕੌਰ, ਗੁਰਦਿਆਲ ਸਿੰਘ, ਡੀ.ਪੀ. ਪੁਸ਼ਪਿੰਦਰ ਸਿੰਘ, ਗੁਰਸ਼ਰਨ ਸਿੰਘ, ਜਸਪਾਲ ਸਿੰਘ, ਰਵਨੀਤ ਕੌਰ, ਲਖਵਿੰਦਰ ਸਿੰਘ, ਬਲਵਿੰਦਰ ਕੌਰ, ਡੀ.ਪੀ. ਹਰਮਨਜੀਤ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਸਮਰਥਨ ’ਚ ਠੱਠੀਆਂ ਵਿਖੇ ਵੱਡਾ ਇਕੱਠ ਅਗਲੀ ਖ਼ਬਰ ਗੁਰਦੁਆਰਾ ਕਲਗ਼ੀਧਰ ਸਾਹਿਬ ਅਜਨਾਲਾ ਵਿਖੇ 11 ਸਕੂਲਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਸਕੱਤਰ ਸੁਖਬੀਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।