04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਜੀਠੀਆ ਨੇ ਅਕਾਲੀ ਵਰਕਰਾਂ ਨਾਲ ਕੀਤੀ ਚੋਣਾਂ ਸੰਬੰਧੀ ਵਿਚਾਰ ਚਰਚਾ

ਮਜੀਠਾ, 3 ਸਤੰਬਰ (ਮਨਿੰਦਰ ਸਿੰਘ ਸੋਖੀ)- ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਆਪ ਸਰਕਾਰ ਦੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੀ ਦੇਰ ਸ਼ਾਮ ਸ਼ਹਿਰ ਮਜੀਠਾ ਵਿਖੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਡੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਦੌਰਾਨ ਗਲਬਾਤ ਕਰਦਿਆਂ ਕੀਤਾ ।

ਅਜੀਤ ਡੈਸਕ 04-09-2026
ਮਜੀਠਾ, 3 ਸਤੰਬਰ (ਮਨਿੰਦਰ ਸਿੰਘ ਸੋਖੀ)- ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਆਪ ਸਰਕਾਰ ਦੇ ਕਾਰਜਕਾਲ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੀ ਦੇਰ ਸ਼ਾਮ ਸ਼ਹਿਰ ਮਜੀਠਾ ਵਿਖੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭਿੰਡੂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮਿਲਣੀ ਦੌਰਾਨ ਗਲਬਾਤ ਕਰਦਿਆਂ ਕੀਤਾ । ਮਜੀਠੀਆ ਨੇ ਕਿਹਾ ਕਿ ਸਰਕਾਰ ਪਾਸੋਂ ਪੰਜਾਬ ਦਾ ਕੋਈ ਮੁੱਦਾ ਹੱਲ ਨਹੀ ਹੋਇਆ । ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਪੁੱਛੇ ਜਾਣ ਤੇ ਮਜੀਠੀਆ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਆਲ੍ਹਾ ਤਫਤੀਸ਼ੀ ਏਜੰਸੀ ਈ.ਡੀ. ਵਲੋਂ ਸੂਬੇ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਨੂੰ ਕਈ ਚਿੱਠੀਆਂ ਲਿਖੀਆਂ ਗਈਆਂ ਹਨ ਪਰ ਨਾ ਤਾਂ ਉਕਤ ਅਧਿਕਾਰੀ ਅਤੇ ਨਾ ਹੀ ਪੰਜਾਬ ਸਰਕਾਰ ਕੋਈ ਕਾਰਵਾਈ ਲਈ ਤਿਆਰ ਹੈ। ਮਜੀਠੀਆ ਨੇ ਕਿਹਾ ਕਿ ਸਰਕਾਰ ਹੁਣ ਤੱਕ ਸਰਕਾਰੀ ਮੁਲਾਜ਼ਮਾਂ ਦਾ ਉਨ੍ਹਾਂ ਦੇ ਹੱਕ ਦਾ ਬਕਾਇਆ ਡੀ.ਏ. ਦੇਣ ਤੋਂ ਆਨਾਕਾਨੀ ਕਰ ਰਹੀ ਹੈ। ਜਿਸ ਦਾ ਪੰਜਾਬ ਦੀ ਜਨਤਾ 2027 ਦੀਆਂ ਆਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਖਿਲਾਫ ਵੋਟਾਂ ਪਾ ਕੇ ਦੇਵੇਗੀ। ਇਸ ਮੌਕੇ ਮਜੀਠੀਆ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਿਆਸੀ ਸਕੱਤਰ ਮਜੀਠੀਆ, ਭੁਪਿੰਦਰ ਸਿੰਘ ਭਿੰਡੂ ਸਾਬਕਾ ਪ੍ਰਧਾਨ, ਦਿਲਬਾਗ ਸਿੰਘ ਗਿੱਲ ਸਾਬਕਾ ਵਾਈਸ ਪ੍ਰਧਾਨ, ਤਰੁਨ ਕੁਮਾਰ ਅਬਰੋਲ ਸਾਬਕਾ ਪ੍ਰਧਾਨ, ਸਰਬਜੀਤ ਸਿੰਘ ਸੁਪਾਰੀਵਿੰਡ ਸੀਨੀਅਰ ਮੀਤ ਪ੍ਰਧਾਨ, ਬੱਬੀ ਭੰਗਵਾਂ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਰਾਕੇਸ਼ ਕੁਮਾਰ ਜੀਵਨ, ਚਰਨਜੀਤ ਸਿੰਘ ਗੋਲਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਨਰੇਸ਼ ਕੁਮਾਰ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 27 ਵੇਂ ਚੇਤਨਾ ਮਾਰਚ ਦਾ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਹਲਕਾ ਅਟਾਰੀ ਦੇ ਨਵ-ਨਿਯੁਕਤ ਕੋਆਰਡੀਨੇਟਰ ਅਜੇਪਾਲ ਸਿੰਘ ਮੀਰਾਂਕੋਟ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।