05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਭਾਕਿਓ ਏਕਤਾ ਸੰਘਰਸ਼ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ 8 ਦੀ ਮਹਾਂ ਪੰਚਾਇਤ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਇਕੱਤਰਤਾ

ਮਜੀਠਾ, 4 ਸਤੰਬਰ (ਜਗਤਾਰ ਸਿੰਘ ਸਹਿਮੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਮਸਲਿਆਂ ਸਬੰਧੀ 8 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਨੂੰ ਸਫ਼ਲ ਬਣਾਉਣ ਦੇ ਮੰਤਵ ਨਾਲ ਕਿਸਾਨ ਆਗੂ ਬਿਕਰਮਜੀਤ ਸਿੰਘ ਮਜੀਠਾ ਦਿਹਾਤੀ ਅਤੇ ਰਵਿੰਦਰ ਸਿੰਘ ਮਜੀਠਾ ਦੀ ਅਗਵਾਈ ਵਿਚ ਗੁਰਦੁਆਰਾ ਸੰਗਤਸਰ ਖਾਸਾਪੱਤੀ ਮਜੀਠਾ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਖ਼ਜ਼ਾਨਚੀ ਸਤਨਾਮ ਸਿੰਘ ਕੋਟਲਾ, ਜ਼ਿਲ੍ਹਾ ਆਗੂ ਸਾਹਿਬ ਸਿੰਘ ਚੈਨਪੁਰ, ਰਣਜੀਤ ਸਿੰਘ ਖਿਆਲਾ ਪ੍ਰੈਸ ਸਕੱਤਰ ਅਤੇ ਨਿਰਮਲ ਸਿੰਘ ਕਲੇਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ 8 ਸਤੰਬਰ ਨੂੰ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ।

ਅਜੀਤ ਡੈਸਕ 05-09-2026
ਮਜੀਠਾ, 4 ਸਤੰਬਰ (ਜਗਤਾਰ ਸਿੰਘ ਸਹਿਮੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਮਸਲਿਆਂ ਸਬੰਧੀ 8 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਮਹਾਂ ਪੰਚਾਇਤ ਨੂੰ ਸਫ਼ਲ ਬਣਾਉਣ ਦੇ ਮੰਤਵ ਨਾਲ ਕਿਸਾਨ ਆਗੂ ਬਿਕਰਮਜੀਤ ਸਿੰਘ ਮਜੀਠਾ ਦਿਹਾਤੀ ਅਤੇ ਰਵਿੰਦਰ ਸਿੰਘ ਮਜੀਠਾ ਦੀ ਅਗਵਾਈ ਵਿਚ ਗੁਰਦੁਆਰਾ ਸੰਗਤਸਰ ਖਾਸਾਪੱਤੀ ਮਜੀਠਾ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਖ਼ਜ਼ਾਨਚੀ ਸਤਨਾਮ ਸਿੰਘ ਕੋਟਲਾ, ਜ਼ਿਲ੍ਹਾ ਆਗੂ ਸਾਹਿਬ ਸਿੰਘ ਚੈਨਪੁਰ, ਰਣਜੀਤ ਸਿੰਘ ਖਿਆਲਾ ਪ੍ਰੈਸ ਸਕੱਤਰ ਅਤੇ ਨਿਰਮਲ ਸਿੰਘ ਕਲੇਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ 8 ਸਤੰਬਰ ਨੂੰ ਦੁਸਹਿਰਾ ਗਰਾਊਂਡ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿਚ ਇਸ ਮਹਾਂ ਪੰਚਾਇਤ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਬਚਿੱਤਰ ਸਿੰਘ ਮਜੀਠਾ ਦਿਹਾਤੀ, ਭੁਪਿੰਦਰ ਸਿੰਘ ਭਿੰਡੂ ਪ੍ਰਧਾਨ, ਰਵਿੰਦਰ ਪਾਲ ਸਿੰਘ, ਰਣਜੀਤ ਸਿੰਘ, ਕੁਲਜੀਤ ਸਿੰਘ ਲਾਡੀ, ਗੌਰਵ, ਅਮਿਤ ਵਜੀਠਾ, ਹਰਪਾਲ ਸਿੰਘ ਮਜੀਠਾ, ਹਰਪਾਲ ਸਿੰਘ ਝੰਡੇ, ਸੰਦੀਪ ਸਿੰਘ, ਸਤਨਾਮ ਸਿੰਘ, ਸੁਖਜਿੰਦਰ ਸਿੰਘ, ਗੁਰਦੀਪ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਕੁਲਵਿੰਦਰ ਸਿੰਘ ਕਿੰਦਾ ਸਮੇਤ ਹੋਰ ਆਗੂ ਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਨੂੰ ਪਰਚਿਆਂ ਨਾਲ ਡਰਾਇਆ ਨਹੀਂ ਜਾ ਸਕਦਾ- ਸੱਚਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ ਬਣਨ ਪਿੱਛੋਂ ਜਗਰੂਪ ਸਿੰਘ ਸੇਖਵਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।