ਮੋਟਰਾਂ ਵਾਲੀ ਬਿਜਲੀ ਦੇ ਪਾਵਰ ਕੱਟਾਂ ਵਿਰੁੱਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗ-ਪੱਤਰ
ਜੰਡਿਆਲਾ ਗੁਰੂ, 4 ਸਤੰਬਰ (ਅੰਮ੍ਰਿਤ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਜੰਡਿਆਲਾ ਗੁਰੂ ਦੇ ਆਗੂਆਂ ਵਲੋਂ ਮੋਟਰਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਲੱਗ ਰਹੇ ਪਾਵਰ ਕੱਟਾਂ ਦੇ ਮਸਲੇ ਨੂੰ ਲੈ ਕੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ-ਪੱਤਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਦੇਵੀਦਾਸਪੁਰਾ ਅਧੀਨ ਆਉਂਦੇ ਸਬ-ਸਟੇਸ਼ਨ ਜੰਡਿਆਲਾ ਗੁਰੂ ਅਤੇ ਸਬ-ਸਟੇਸ਼ਨ ਫਤਿਹਪੁਰ ਰਾਜਪੂਤਾਂ ਦੇ ਫੀਡਰ ਵਕੀਲਾਂ ਵਾਲਾ ਨਾਲ ਸਬੰਧਿਤ ਮੋਟਰਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਲਗਾਤਾਰ ਪਾਵਰ ਕੱਟ ਲੱਗ ਰਹੇ ਹਨ।
ਜ
ਜੰਡਿਆਲਾ ਗੁਰੂ ਵਿਖੇ ਬਿਜਲੀ ਅਧਿਕਾਰੀ ਨੂੰ ਆਪਣਾ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦੇ। (ਤਸਵੀਰ ਅੰਮ੍ਰਿਤ ਪਾਲ ਸਿੰਘ)
05-09-2026
ਜੰਡਿਆਲਾ ਗੁਰੂ, 4 ਸਤੰਬਰ (ਅੰਮ੍ਰਿਤ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਜੰਡਿਆਲਾ ਗੁਰੂ ਦੇ ਆਗੂਆਂ ਵਲੋਂ ਮੋਟਰਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਲੱਗ ਰਹੇ ਪਾਵਰ ਕੱਟਾਂ ਦੇ ਮਸਲੇ ਨੂੰ ਲੈ ਕੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੰਗ-ਪੱਤਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡ ਦੇਵੀਦਾਸਪੁਰਾ ਅਧੀਨ ਆਉਂਦੇ ਸਬ-ਸਟੇਸ਼ਨ ਜੰਡਿਆਲਾ ਗੁਰੂ ਅਤੇ ਸਬ-ਸਟੇਸ਼ਨ ਫਤਿਹਪੁਰ ਰਾਜਪੂਤਾਂ ਦੇ ਫੀਡਰ ਵਕੀਲਾਂ ਵਾਲਾ ਨਾਲ ਸਬੰਧਿਤ ਮੋਟਰਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਲਗਾਤਾਰ ਪਾਵਰ ਕੱਟ ਲੱਗ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਨੂੰ ਇਸ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਮਿਲਣੀ ਚਾਹੀਦੀ ਹੈ, ਪਰ ਇਸ ਦੀ ਬਜਾਏ ਕਰੀਬ 4 ਘੰਟੇ ਹੀ ਬਿਜਲੀ ਮਿਲ ਰਹੀ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੱਕ-ਦੋ ਦਿਨਾਂ ਅੰਦਰ ਇਹ ਮਸਲਾ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਵਲੋਂ ਬਿਜਲੀ ਦਫ਼ਤਰ ਜੰਡਿਆਲਾ ਗੁਰੂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਮੌਕੇ ਜ਼ੋਨ ਆਗੂ ਜਗਰੂਪ ਸਿੰਘ ਦੇਵੀਦਾਸਪੁਰਾ, ਜ਼ੋਨ ਆਗੂ ਰਣਜੀਤ ਸਿੰਘ ਮਾਨਾਂਵਾਲਾ ਕਲਾਂ, ਇਕਾਈ ਪ੍ਰਧਾਨ ਪਰਮਜੀਤ ਸਿੰਘ, ਬਲਜਿੰਦਰ ਸਿੰਘ ਬੱਲੂ, ਸੁਖਦੀਪ ਸਿੰਘ, ਦਲਜੀਤ ਸਿੰਘ, ਕਿਰਪਾਲ ਸਿੰਘ, ਬਲਜਿੰਦਰ ਸਿੰਘ, ਜਸਬੀਰ ਸਿੰਘ, ਮਾਨਵਦੇਵ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਮੇਜਰ ਸਿੰਘ, ਸਰਬਜੀਤ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।