05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਦਾ ਸ਼ਹੀਦੀ ਜੋੜ ਮੇਲਾ 6-7 ਸਤੰਬਰ ਨੂੰ ਕਰਵਾਇਆ ਜਾਵੇਗਾ

ਅਜਨਾਲਾ, ਰਾਜਾਸਾਂਸੀ 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਪਾਪੀ ਮੱਸੇ ਰੰਗੜ ਦਾ ਸਿਰ ਵੱਢ ਕੇ ਸਿੱਖ ਕੌਮ ਦੀ ਆਨ-ਸ਼ਾਨ ਦੀ ਰਾਖੀ ਕਰਨ ਵਾਲੇ ਮਹਾਨ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਸ਼ਹੀਦ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਚੌਧਰੀ ਬਾਬਾ ਨੱਥਾ ਖਹਿਰਾ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ 6 ਅਤੇ 7 ਸਤੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਪਿੰਡ ਦੀ ਸਮੁੱਚੀ ਸੰਗਤ, ਇਲਾਕਾ ਨਿਵਾਸੀਆਂ ਅਤੇ ਐੱਨ.

ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਥਾਵਾਚਕ ਸੰਗਤਾਂ ਨਾਲ ਪਾਉਣਗੇ ਨਾਮ ਬਾਣੀ ਦੀ ਸਾਂਝ 05-09-2026
ਅਜਨਾਲਾ, ਰਾਜਾਸਾਂਸੀ 4 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਪਾਪੀ ਮੱਸੇ ਰੰਗੜ ਦਾ ਸਿਰ ਵੱਢ ਕੇ ਸਿੱਖ ਕੌਮ ਦੀ ਆਨ-ਸ਼ਾਨ ਦੀ ਰਾਖੀ ਕਰਨ ਵਾਲੇ ਮਹਾਨ ਸ਼ਹੀਦ ਬਾਬਾ ਮਹਿਤਾਬ ਸਿੰਘ ਭੰਗੂ ਮੀਰਾਂਕੋਟ, ਸ਼ਹੀਦ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ, ਚੌਧਰੀ ਬਾਬਾ ਨੱਥਾ ਖਹਿਰਾ ਅਤੇ ਹੋਰਨਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਇਤਿਹਾਸਕ ਗੁਰਦੁਆਰਾ ਮਲ੍ਹਾ ਸਾਹਿਬ ਮੀਰਾਂਕੋਟ ਵਿਖੇ 6 ਅਤੇ 7 ਸਤੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ। ਪਿੰਡ ਦੀ ਸਮੁੱਚੀ ਸੰਗਤ, ਇਲਾਕਾ ਨਿਵਾਸੀਆਂ ਅਤੇ ਐੱਨ.ਆਰ.ਆਈ. ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸ਼ਹੀਦੀ ਜੋੜ ਮੇਲੇ ਸੰਬੰਧੀ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 2 ਸਤੰਬਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋਈ ਸੀ, ਜਿਸ ਦੇ ਭੋਗ 6 ਸਤੰਬਰ ਨੂੰ ਪਾਏ ਜਾਣਗੇ। ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ 2 ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾਣਗੇ। ਧਾਰਮਿਕ ਦੀਵਾਨਾਂ ਦੌਰਾਨ ਕਵੀਸ਼ਰ ਤਰਸੇਮ ਸਿੰਘ ਮੰਡ, ਢਾਡੀ ਸਰੂਪ ਸਿੰਘ ਕੰਡਿਆਣਾ, ਢਾਡੀ ਗੁਰਭੇਜ ਸਿੰਘ ਜੌਹਲ, ਢਾਡੀ ਗੁਰਵਿੰਦਰ ਸਿੰਘ ਅਨਮੋਲ, ਕਵੀਸ਼ਰ ਸੰਦੀਪ ਸਿੰਘ ਮਹਿਮਾ, ਕਵੀਸ਼ਰ ਸਤਨਾਮ ਸਿੰਘ ਬੱਲੋਵਾਲੀ, ਢਾਡੀ ਸੁਖਦੇਵ ਸਿੰਘ ਬੂਹ ਅਤੇ ਕਥਾਵਾਚਕ ਗਿਆਨੀ ਸੁਖਦੇਵ ਸਿੰਘ ਸੁਰ ਸਿੰਘ ਆਦਿ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਆਈਆਂ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਗੇ। ਇਸ ਮੌਕੇ ਪ੍ਰਬੰਧਕਾਂ ਵਿਚ ਸ਼ਾਮਿਲ ਸੇਵਾਦਾਰ ਕੇਵਲ ਸਿੰਘ ਹੇਰ, ਲਖਵਿੰਦਰ ਸਿੰਘ ਭੰਗੂ, ਬਲਗੇਰ ਸਿੰਘ ਭੰਗੂ, ਗੁਰਮੁਖ ਸਿੰਘ ਮੀਰਾਂਕੋਟ, ਸੁਖਜਿੰਦਰ ਸਿੰਘ, ਡਾ. ਗੁਰਨਾਮ ਸਿੰਘ, ਦਵਿੰਦਰ ਸਿੰਘ ਕਾਲਾ, ਟਹਿਲ ਸਿੰਘ, ਪਲਵਿੰਦਰ ਸਿੰਘ ਮੰਗਾ ਅਤੇ ਗੁਰਮੀਤ ਸਿੰਘ ਭੰਗੂ ਆਦਿ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਜੋੜ ਮੇਲੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਅਤੇ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੁੜਨ।
ਪਿਛਲੀ ਖ਼ਬਰ ਪਿੰਡ ਛਾਪਿਆਂਵਾਲੀ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਨ ਸਰਕਾਰ ਦੇ ਰਾਜ ਦੌਰਾਨ ਪੰਜਾਬ ’ਚ ਨਸ਼ਾ ਦਿਨੋ-ਦਿਨ ਵੱਧਿਆ ਹੈ- ਹਰਪ੍ਰਤਾਪ ਸਿੰਘ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।