ਨਗਰ ਕੀਰਤਨ ਦਾ ਓਠੀਆਂ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
ਓਠੀਆਂ, 4 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਜੱਜੇ ਦੇ ਗੁਰਦੁਆਰਾ ਭਾਈ ਜੈਤੋਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਓਠੀਆਂ ਪਹੁੰਚਣ ’ਤੇ ਪਿੰਡ ਦੀਆਂ ਸੰਗਤਾਂ ਤੇ ਦੁਕਾਨਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਅਜੀਤ ਡੈਸਕ
05-09-2026