07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਛਾਪਿਆਂ ਵਾਲੀ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਅਸਥਾਨ ’ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਛਾਪਿਆਂ ਵਾਲੀ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਅਸਥਾਨ ’ਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ । ਇਸ ਮੌਕੇ ਕਵੀਸ਼ਰੀ ਭਾਈ ਸਰਦੂਲ ਸਿੰਘ ਅਣਖੀ ਸੇਰੋਂ ਅਤੇ ਭਾਈ ਜਤਿੰਦਰ ਸਿੰਘ ਸੇਰੋਂ ਦੇ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਗ੍ਰੰਥੀ ਭਾਈ ਸੁਰਜੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਮੌਕੇ ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਛਾਪਿਆਂਵਾਲੀ, ਗਿਆਨ ਸਿੰਘ ਫੌਜੀ, ਪ੍ਰਬੰਧਕ ਕਮੇਟੀ ਬਖਸ਼ੀਸ਼ ਸਿੰਘ ਮੈਂਬਰ, ਅਜੈਬ ਸਿੰਘ ਪੱਪੂ ਸਫਰੀ, ਸੁਖਦੇਵ ਸਿੰਘ ਫੌਜੀ, ਬਲਕਾਰ ਸਿੰਘ ਕਾਕਾ, ਅਵਤਾਰ ਸਿੰਘ, ਪ੍ਰੇਮ ਸਿੰਘ ਐਫ.ਸੀ.ਆਈ., ਮੰਗਲ ਸਿੰਘ, ਜਗਤਾਰ ਸਿੰਘ ਭਗਤ, ਹਰਪਾਲ ਸਿੰਘ ਭਾਲਾ, ਦਿਲਬਾਗ ਸਿੰਘ ਬਾਗਾ, ਝਿਰਮਿਲ ਸਿੰਘ, ਗੁਰਵੇਲ ਸਿੰਘ, ਜਸਵੰਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਨਿੱਪਸ ਸਕੂਲ ਬੁਤਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਮਜੀਠਾ ਦੇ ਵੱਖ ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।