07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਿਸਾਨ-ਪੈਨਸ਼ਨਰ ਏਕਤਾ ਨਾਲ ਪੰਜਾਬ ਪੈਨਸ਼ਨ ਯੂਨੀਅਨ ਤਹਿਸੀਲ ਅਜਨਾਲਾ ਦਾ ਸੰਘਰਸ਼ ਹੋਇਆ ਹੋਰ ਮਜ਼ਬੂਤ

ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੈਨਸ਼ਨ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਚਰਨਜੀਤ ਸਿੰਘ ਗ਼ਾਲਿਬ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਨੇ ਪੈਨਸ਼ਨਰ ਯੂਨੀਅਨ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਪੈਨਸ਼ਨਰ ਵਰਗ ਦੀਆਂ ਸਮੱਸਿਆਵਾਂ ਆਪਸ ਵਿਚ ਜੁੜੀਆਂ ਹੋਈਆਂ ਹਨ।

ਅਜੀਤ ਡੈਸਕ 07-09-2026
ਅਜਨਾਲਾ, 6 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੈਨਸ਼ਨ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਚਰਨਜੀਤ ਸਿੰਘ ਗ਼ਾਲਿਬ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਨੇ ਪੈਨਸ਼ਨਰ ਯੂਨੀਅਨ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਪੈਨਸ਼ਨਰ ਵਰਗ ਦੀਆਂ ਸਮੱਸਿਆਵਾਂ ਆਪਸ ਵਿਚ ਜੁੜੀਆਂ ਹੋਈਆਂ ਹਨ। ਇਸ ਲਈ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਾਂਝੀ ਏਕਤਾ ਅਤੇ ਮਜ਼ਬੂਤ ਜਥੇਬੰਦਕ ਸੰਘਰਸ਼ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੈਨਸ਼ਨ ਯੂਨੀਅਨ ਤਹਿਸੀਲ ਅਜਨਾਲਾ ਵੱਲੋਂ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਕਿਸਾਨ ਜਥੇਬੰਦੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਸਬੰਧੀ ਸੁਪਰੀਮ ਕੋਰਟ ਵਿਚ ਜਾਣ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਿਰੁੱਧ ਮਜ਼ਬੂਤ ਧਿਰ ਬਣਨ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਤੋਂ ਇਲਾਵਾ ਸਾਂਝੇ ਫ਼ਰੰਟ ਦੇ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਦੀ ਵੀ ਆਗੂਆਂ ਵੱਲੋਂ ਨਿੰਦਾ ਕੀਤੀ ਗਈ। ਇਸ ਮੌਕੇ ਡਾ. ਪਰਮਜੀਤ ਸਿੰਘ ਨਿੱਝਰ, ਲੈਕਚਰਾਰ ਸੁਖਦੇਵ ਸਿੰਘ ਢਿੱਲੋਂ ਮੀਡੀਆ ਇੰਚਾਰਜ, ਸਾਬਕਾ ਸਰਪੰਚ ਬਲਵਿੰਦਰ ਸਿੰਘ ਫੁੱਲੇਚੱਕ, ਹਰਜੀਤ ਸਿੰਘ ਉੱਪਲ, ਪਰਗਟ ਸਿੰਘ ਕਾਨੂੰਗੋ, ਬਲੌਰ ਸਿੰਘ ਵਿਰਕ, ਰਣਜੀਤ ਸਿੰਘ, ਰਾਣਾਪ੍ਰਤਾਪ ਸਿੰਘ ਦਿਆਲਪੁਰਾ, ਬਲਰਾਜ ਸਿੰਘ ਭੰਗੂ, ਕੁਲਵੰਤ ਸਿੰਘ ਅਤੇ ਸੈਮੂਅਲ ਹੰਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ 38ਵੀਂ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਹਰ ਸਹੂਲਤ ਨੂੰ ਘਰ-ਘਰ ਪਹੁੰਚਾਇਆ ਜਾਵੇਗਾ: ਡਾਹਰੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।