07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਅਵਤਾਰ ਸਿੰਘ ਕਾਰ ਸੇਵਾ ਵਾਲਿਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਤਪ ਅਸਥਾਨ ਸ੍ਰੀ ਭੌਰਾ ਸਾਹਿਬ ਸਮੇਤ ਪਰਿਕਰਮਾ ਦੀਆਂ ਇਮਰਾਤਾਂ ਉੱਪਰ ਰੰਗ ਰੋਗਨ ਦੀ ਸੇਵਾ ਕਰਨ ਵਾਲੇ ਬਾਬਾ ਅਵਤਾਰ ਸਿੰਘ ਠੱਟਾ ਢਿੱਬਾ (ਕਪੂਰਥਲਾ ਵਾਲਿਆਂ) ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਨਿਸ਼ਕਾਮ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਕਿਹਾ ਕਿ ਗੁਰੂ ਘਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਾਬਾ ਅਵਤਾਰ ਸਿੰਘ ਇਹ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਅੱਜ ਮੇਲੇ ਦੀ ਸੰਪੂਰਨਤਾ ਉਪਰੰਤ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ ।

ਅਜੀਤ ਡੈਸਕ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ‘ਸਾਚਾ ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਤਪ ਅਸਥਾਨ ਸ੍ਰੀ ਭੌਰਾ ਸਾਹਿਬ ਸਮੇਤ ਪਰਿਕਰਮਾ ਦੀਆਂ ਇਮਰਾਤਾਂ ਉੱਪਰ ਰੰਗ ਰੋਗਨ ਦੀ ਸੇਵਾ ਕਰਨ ਵਾਲੇ ਬਾਬਾ ਅਵਤਾਰ ਸਿੰਘ ਠੱਟਾ ਢਿੱਬਾ (ਕਪੂਰਥਲਾ ਵਾਲਿਆਂ) ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਨਿਸ਼ਕਾਮ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ ਨੇ ਕਿਹਾ ਕਿ ਗੁਰੂ ਘਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਾਬਾ ਅਵਤਾਰ ਸਿੰਘ ਇਹ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਅੱਜ ਮੇਲੇ ਦੀ ਸੰਪੂਰਨਤਾ ਉਪਰੰਤ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ । ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਅਮਰਜੀਤ ਸਿੰਘ ਅਕਾਊਟੈਂਟ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਜਗਤਾਰ ਸਿੰਘ ਬਹਾਦਰਪੁਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਜਸਬੀਰ ਸਿੰਘ ਖੱਬੇ ਰਾਜਪੂਤਾਂ, ਖਜ਼ਾਨਚੀ ਸੁਖਵਿੰਦਰ ਸਿੰਘ ਹੈਰੀ, ਨਿਰਮਲ ਸਿੰਘ, ਹਰਦੀਪ ਸਿੰਘ, ਲਵਪ੍ਰੀਤ ਸਿੰਘ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ ਸਮੇਤ ਹੋਰ ਸਖਸ਼ੀਅਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦਾ 365ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ 11 ਲੱਖ ਦੀ ਐੱਮ.ਪੀ.ਲੈਡ ਗ੍ਰਾਂਟ ਨਾਲ ਬੀ.ਈ.ਈ.ਓ ਦਫ਼ਤਰ ਦਾ ਨਵੀਨੀਕਰਨ ਕਰਵਾ ਕੇ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।