07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਬਾ ਜੀਵਨ ਸਿੰਘ ਰੰਘਰੇਟਾ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ 6 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮਿ੍ਤਪਾਲ ਸਿੰਘ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟਾ (ਭਾਈ ਜੈਤਾ ਜੀ) ਦਾ ਜਨਮ ਦਿਹਾੜਾ ਜੰਡਿਆਲਾ ਗੁਰੂ ਦੀ ਵਾਰਡ ਨੰਬਰ 5 ’ਚ ਸੰਗਤਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਦੇ ਸ਼ਹਿਰੀ ਪ੍ਰਧਾਨ ਅਤੇ ਵਾਰਡ ਨੰਬਰ ਪੰਜ ਦੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ ਅਤੇ ਸੰਗਤਾਂ ਚ ਲੱਡੂ ਵੰਡੇ ਗਏ । ਇਸ ਮੌਕੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ ਨੇ ਬਾਬਾ ਜੀਵਨ ਸਿੰਘ ਰੰਗਰੇਟਾ ਜੀ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦਿਆਂ ਉਹਨਾਂ ਦੇ ਜੀਵਨ ’ਤੇ ਹੋਰ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ।

ਅਜੀਤ ਡੈਸਕ 07-09-2026
ਜੰਡਿਆਲਾ ਗੁਰੂ 6 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮਿ੍ਤਪਾਲ ਸਿੰਘ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟਾ (ਭਾਈ ਜੈਤਾ ਜੀ) ਦਾ ਜਨਮ ਦਿਹਾੜਾ ਜੰਡਿਆਲਾ ਗੁਰੂ ਦੀ ਵਾਰਡ ਨੰਬਰ 5 ’ਚ ਸੰਗਤਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਦੇ ਸ਼ਹਿਰੀ ਪ੍ਰਧਾਨ ਅਤੇ ਵਾਰਡ ਨੰਬਰ ਪੰਜ ਦੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ ਅਤੇ ਸੰਗਤਾਂ ਚ ਲੱਡੂ ਵੰਡੇ ਗਏ । ਇਸ ਮੌਕੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ ਨੇ ਬਾਬਾ ਜੀਵਨ ਸਿੰਘ ਰੰਗਰੇਟਾ ਜੀ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦਿਆਂ ਉਹਨਾਂ ਦੇ ਜੀਵਨ ’ਤੇ ਹੋਰ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਿਲੇ ਸ਼ਿਕਵੇ ਵੈਰ ਵਿਰੋਧ ਭੁਲਾ ਕੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿਚ ਵੱਧ ਚੜ ਕੇ ਹਿੱਸਾ ਪਾਉਣਾ ਚਾਹੀਦਾ ਹੈ। ਇਸ ਮੌਕੇ ਸਰਬਜੀਤ ਸਿੰਘ ਡਿੰਪੀ ਤੋਂ ਇਲਾਵਾ ਮਹਿੰਦਰ ਸਿੰਘ, ਸਤਨਾਮ ਸਿੰਘ, ਮਨਜੀਤ ਸਿੰਘ ਮੱਲੀ, ਕੁਵਿੰਦਰ ਸਿੰਘ, ਮੰਗਾ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਗਿੱਲ, ਸਤਪਾਲ ਸਿੰਘ ਬੱਬੂ, ਬਾਬਾ ਜੀ, ਨਰਿੰਦਰ ਸਿੰਘ ਕੌਂਸਲਰ ਵਾਰਡ ਨੰਬਰ 7 ਅਤੇ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਹਰੀਆਂ ਵਿਖੇ ਸੰਤ ਬਾਬਾ ਸੰਤਾ ਸਿੰਘ ਦੀ ਬਰਸੀ ਮੌਕੇ ਸਾਲਾਨਾ ਧਾਰਮਿਕ ਸਮਾਗਮ ਅਗਲੀ ਖ਼ਬਰ ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।