ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਵੇਗੀ ਹੋਰ ਮਜ਼ਬੂਤ –ਸਿੱਕੀ, ਪੱਖੋਕੇ
ਟਾਂਗਰਾ, 8 ਸਤੰਬਰ (ਹਰਜਿੰਦਰ ਸਿੰਘ ਕਲੇਰ)—ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਤਜਰਬੇਕਾਰ, ਨੌਜਵਾਨ ਅਤੇ ਜੁਝਾਰੂ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਵਲੋਂ ਲੋਕਾਂ ਦੇ ਮੁੱਦੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਜਾਣਗੇ।
ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ।
09-09-2026