10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

‘ਆਪ’ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ-ਤਲਬੀਰ ਸਿੰਘ ਗਿੱਲ

ਮਜੀਠਾ, 9 ਸਤੰਬਰ (ਜਗਤਾਰ ਸਿੰਘ ਸਹਿਮੀ)-ਮਜੀਠਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਗਾਲੋਵਾਲੀ ਦੀ ਅਕਾਲੀ ਦਲ ਨਾਲ ਸੰਬੰਧਿਤ ਸਮੁੱਚੀ ਪੰਚਾਇਤ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਰਪੰਚ ਰਾਜਵਿੰਦਰ ਸਿੰਘ ਰਾਜੂ, ਮੈਂਬਰ ਪੰਚਾਇਤ ਬਿਕਰਮ ਸਿੰਘ, ਪੰਚ ਅਵਤਾਰ ਸਿੰਘ, ਪੰਚ ਸਰਬਜੀਤ ਸਿੰਘ, ਪੰਚ ਬਲਵਿੰਦਰ ਸਿੰਘ ਅਤੇ ਪੰਚ ਲਖਵਿੰਦਰ ਕੌਰ ਸਮੇਤ ਸਮੁੱਚੀ ਪੰਚਾਇਤ ਦੇ ਮੈਂਬਰ ਸ਼ਾਮਲ ਹਨ ।

ਅਜੀਤ ਡੈਸਕ 10-09-2026
ਮਜੀਠਾ, 9 ਸਤੰਬਰ (ਜਗਤਾਰ ਸਿੰਘ ਸਹਿਮੀ)-ਮਜੀਠਾ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਗਾਲੋਵਾਲੀ ਦੀ ਅਕਾਲੀ ਦਲ ਨਾਲ ਸੰਬੰਧਿਤ ਸਮੁੱਚੀ ਪੰਚਾਇਤ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਰਪੰਚ ਰਾਜਵਿੰਦਰ ਸਿੰਘ ਰਾਜੂ, ਮੈਂਬਰ ਪੰਚਾਇਤ ਬਿਕਰਮ ਸਿੰਘ, ਪੰਚ ਅਵਤਾਰ ਸਿੰਘ, ਪੰਚ ਸਰਬਜੀਤ ਸਿੰਘ, ਪੰਚ ਬਲਵਿੰਦਰ ਸਿੰਘ ਅਤੇ ਪੰਚ ਲਖਵਿੰਦਰ ਕੌਰ ਸਮੇਤ ਸਮੁੱਚੀ ਪੰਚਾਇਤ ਦੇ ਮੈਂਬਰ ਸ਼ਾਮਲ ਹਨ । ਇਸ ਮੌਕੇ ਆਮ ਆਦਮੀ ਪਾਰਟੀ ਦੇ ਮਜੀਠਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪਿੰਡ ਗਾਲੋਵਾਲੀ ਦੀ ਸਮੁੱਚੀ ਪੰਚਾਇਤ ਵਲੋਂ ਆਮ ਆਦਮੀ ਪਾਰਟੀ ’ਤੇ ਭਰੋਸਾ ਪ੍ਰਗਟਾਉਣਾ ਪਾਰਟੀ ਲਈ ਹੌਸਲੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ । ਇਸ ਮੌਕੇ ਨਵੇਂ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਨੇ ਪਾਰਟੀ ਦੀਆਂ ਨੀਤੀਆਂ ਅਨੁਸਾਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਭੁਪਿੰਦਰ ਸਿੰਘ ਸ਼ਾਹ, ਸਤਿੰਦਰ ਸਿੰਘ ਸ਼ਾਹ, ਸਰਪੰਚ ਪਰਮਿੰਦਰ ਸਿੰਘ ਰੋਮਾਣਾ ਚੱਕ, ਹਨੀ ਅਜਾਇਬਵਾਲੀ ਸਮੇਤ ਹੋਰ ਵੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ. ਸਕੂਲ ਆਫ਼ ਐਕਸੀਲੈਂਸ ਵਿਖੇ ‘ਬੇਕਾਰ ਸਮੱਗਰੀ ਤੋਂ ਫੈਂਸੀ ਡਰੈੱਸ’ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੀਰਾਂਕੋਟ ਨੂੰ ਅਟਾਰੀ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।