10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੇਵੀਕੇ ਨਾਗ ਕਲਾਂ ਕਿਸਾਨ ਮੇਲੇ ’ਚ ਮਾਹਿਰਾਂ ਨੇ ਵਿਗਿਆਨਕ ਢੰਗਾਂ ਨਾਲ ਖੇਤੀ ਆਮਦਨ ਵਧਾਉਣ ਦਾ ਦਿੱਤਾ ਸੱਦਾ ਵਿਧਾਇਕ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਮਜੀਠਾ/ਵੇਰਕਾ, 9 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ, ਲਖਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.

ਅਜੀਤ ਡੈਸਕ 10-09-2026
ਮਜੀਠਾ/ਵੇਰਕਾ, 9 ਸਤੰਬਰ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ, ਲਖਵਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਵਿਸ਼ਾਲ ਕਿਸਾਨ ਮੇਲਾ ਕਰਵਾਇਆ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਇਸ ਮੇਲੇ ਦਾ ਮੁੱਖ ਵਿਸ਼ਾ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਰਿਹਾ। ਇਸ ਮੌਕੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਸ਼ਿਰਕਤ ਕੀਤੀ। ਸਮਾਗਮ ਵਿਚ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ । ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ ਦੇਸ਼ ਦੀ ਮੋਹਰੀ ਖੇਤੀ ਯੂਨੀਵਰਸਿਟੀ ਬਣਾਉਣ ਵਿਚ ਖੇਤੀ ਮਾਹਿਰਾਂ ਅਤੇ ਕਿਸਾਨਾਂ ਦੇ ਸਾਂਝੇ ਸਹਿਯੋਗ ਦਾ ਵੱਡਾ ਯੋਗਦਾਨ ਰਿਹਾ ਹੈ। ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਕਿਸਾਨ ਮੇਲੇ ਮਾਹਿਰਾਂ ਅਤੇ ਕਿਸਾਨਾਂ ਵਿਚਕਾਰ ਗਿਆਨ ਅਤੇ ਤਜਰਬਿਆਂ ਦੇ ਆਦਾਨ-ਪ੍ਰਦਾਨ ਦਾ ਪ੍ਰਭਾਵਸ਼ਾਲੀ ਮੰਚ ਹਨ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਪੀਏਯੂ ਦੀਆਂ ਨਵੀਆਂ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਹੁਣ ਤੱਕ 994 ਕਿਸਮਾਂ ਵਿਕਸਿਤ ਕਰਕੇ ਕਿਸਾਨਾਂ ਨੂੰ ਦੇ ਚੁੱਕੀ ਹੈ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਨੂੰ ਰਾਸ਼ਟਰੀ ਪੱਧਰ ’ਤੇ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਕਣਕ ਸਮੇਤ ਮਸਰ, ਸਰ੍ਹੋਂ, ਬਰਸੀਮ, ਮਟਰ, ਆਲੂ, ਪਿਆਜ਼ ਅਤੇ ਲਸਣ ਆਦਿ ਦੀਆਂ ਨਵੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨ ਮੇਲਿਆਂ ਦਾ ਉਦੇਸ਼ ਨਵੀਆਂ ਖੇਤੀ ਖੋਜਾਂ ਨੂੰ ਕਿਸਾਨਾਂ ਤੱਕ ਪਹੁੰਚਾਉਣਾ ਅਤੇ ਖੇਤੀ ਲਾਗਤਾਂ ਘਟਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਉਣਾ ਹੈ। ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ । ਸਮਾਗਮ ਦਾ ਸੰਚਾਲਨ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ, ਜਦਕਿ ਅੰਤ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਦੇ ਸਹਿਯੋਗੀ ਨਿਰਦੇਸ਼ਕ ਡਾ. ਬਿਕਰਮਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ’ ਤੇ ਉਕਤ ਤੋਂ ਇਲਾਵਾ ਸਰਪੰਚ ਇਕਬਾਲ ਸਿੰਘ ਰਿਆੜ, ਪੰਚ ਕਰਮਜੀਤ ਸਿੰਘ ਗੋਲਡਪ ਰਿਆੜ, ਪੰਚ ਆਲਮ ਸਿੰਘ ਰਿਆੜ, ਪਰਮਜੀਤ ਸਿੰਘ ਨਾਮਧਾਰੀ ਤੇ ਹੋਰ ਵੀ ਬਹੁਤ ਸਾਰੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਅਮਰੀਕੀ ਨਾਗਰਿਕ ਸਮੇਤ 7 ਯੂਕਰੇਨੀਆਂ ਵਿਰੁੱਧ ਅੱਤਵਾਦ ਦੇ ਦੋਸ਼ ਨਹੀਂ ਹਟਾਏ ਗਏ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।