12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਾਂਗਰਸ ਤੇ ਅਕਾਲੀਆਂ ਨੇ ਆਪਣੇ ਰਾਜ ਸਮੇਂ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁੱਟਿਆ ਤੇ ਕੁੱਟਿਆ- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਰਮਦਾਸ, 11 ਸਤੰਬਰ (ਜਸਵੰਤ ਸਿੰਘ ਵਾਹਲਾ)- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਰਕਰਾਂ ਨਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਸ: ਧਾਲੀਵਾਲ ਨੇ ਇਤਿਹਾਸਕ ਨਗਰੀ ਰਮਦਾਸ ਦੇ ਚਾਰੇ ਪਾਸੇ 2 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਗੇਟਾ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਹ ਗੇਟ ਤੁਰੰਤ ਬਣਾਏ ਜਾਣ।

ਅਜੀਤ ਡੈਸਕ 12-09-2026
ਰਮਦਾਸ, 11 ਸਤੰਬਰ (ਜਸਵੰਤ ਸਿੰਘ ਵਾਹਲਾ)- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਰਕਰਾਂ ਨਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਸ: ਧਾਲੀਵਾਲ ਨੇ ਇਤਿਹਾਸਕ ਨਗਰੀ ਰਮਦਾਸ ਦੇ ਚਾਰੇ ਪਾਸੇ 2 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਗੇਟਾ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਹ ਗੇਟ ਤੁਰੰਤ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਨੇ ਆਪਣੇ ਰਾਜ ਸਮੇਂ ਆਪਣੀਆਂ ਤਿਜੋਰੀਆਂ ਭਰਨ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਕੀਤਾ ਤੇ ਪੰਜਾਬ ਨੂੰ ਦੋਹਾਂ ਹੱਥਾਂ ਨਾਲ ਲੁਟਿਆ ਤੇ ਕੁੱਟਿਆ ਹੈ ਜਿਸ ਕਰਕੇ ਪੰਜਾਬ ਵਿਕਾਸ ਪੱਖੋ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਬਿਨਾ ਵਿਤਕਰਾ ਕਰਵਾਇਆ ਹੈ ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਲੋਕ ਸਭਾ ਚੋਣਾਂ ਦੌਰਾਨ ਮਾਨ ਸਰਕਾਰ ਸ਼ਾਨ ਨਾਲ ਦੁਬਾਰਾ ਬਣੇਗੀ। ਇਸ ਮੌਕੇ ਪੀ.ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਚੇਅਰਮੈਨ ਪ੍ਰਿਥਵੀਪਾਲ ਸਿੰਘ ਵਾਹਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਸੰਤੋਖ ਸਿੰਘ ਜੌਹਲ, ਸਾਬਕਾ ਸਰਪੰਚ ਕਾਬਲ ਸਿੰਘ ਪੱਛੀਆ, ਹਰਪ੍ਰੀਤ ਸਿੰਘ ਰੰਧਾਵਾ, ਮਾ: ਦਲਬੀਰ ਸਿੰਘ ਸਹਿਜਾਦਾ, ਰਛਪਾਲ ਸਿੰਘ ਮਾਛੀਵਾਹਲਾ, ਪ੍ਰਧਾਨ ਗੁਰਜਤਿੰਦਰਪਾਲ ਸਿੰਘ ਗਿੱਲ, ਲਾਡੀ ਤਾਲਬਪੁਰਾ ਤੇ ਕੌਂਸਲਰ ਗੌਰਵ ਭੰਡਾਰੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ 24 ਨੂੰ ਅਜਨਾਲਾ ਵਿਖੇ ਹੋਣ ਵਾਲੀ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ ਰੈਲੀ ਰਿਕਾਰਡ ਤੋੜ ਹੋਵੇਗੀ- ਜੋਧ ਸਿੰਘ ਸਮਰਾ ਅਗਲੀ ਖ਼ਬਰ ਜੁਗਰਾਜ ਸਿੰਘ ਕਲੇਰ ਦੇ ਤਰੱਕੀ ਉਪਰੰਤ ਡੀ. ਸੀ. ਪੀ. ਆਪ੍ਰੇਸ਼ਨਜ਼ ਅੰਮ੍ਰਿਤਸਰ ਬਣਨ ’ਤੇ ਹਾਕੀ ਖਿਡਾਰੀਆਂ ’ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।