24 ਨੂੰ ਅਜਨਾਲਾ ਵਿਖੇ ਹੋਣ ਵਾਲੀ ਸ਼ੋ੍ਮਣੀ ਅਕਾਲੀ ਦਲ ਬਾਦਲ ਦੀ ਰੈਲੀ ਰਿਕਾਰਡ ਤੋੜ ਹੋਵੇਗੀ- ਜੋਧ ਸਿੰਘ ਸਮਰਾ
ਰਮਦਾਸ, 11 ਸਤੰਬਰ (ਜਸਵੰਤ ਸਿੰਘ ਵਾਹਲਾ)- ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼ੋ੍ਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕੀਤੀ। ਸ: ਸਮਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ 24 ਸਤੰਬਰ ਨੂੰ ਅਜਨਾਲਾ ਵਿਖੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ਤੇ ਰੈਲੀ ਵਿਚ ਪੁੱਜਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ।
ਰਮਦਾਸ, 11 ਸਤੰਬਰ (ਜਸਵੰਤ ਸਿੰਘ ਵਾਹਲਾ)- ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼ੋ੍ਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕੀਤੀ। ਸ: ਸਮਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ 24 ਸਤੰਬਰ ਨੂੰ ਅਜਨਾਲਾ ਵਿਖੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ਤੇ ਰੈਲੀ ਵਿਚ ਪੁੱਜਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਪੁੱਜਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ ਤੇ ਆਪ ਦੀ ਸਰਕਾਰ ਤੋਂ ਖਹਿੜਾ ਛਡਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ ਤੇ ਨਸ਼ਾ ਦਿਨੋ-ਦਿਨ ਵੱਧ ਰਿਹਾ ਹੈ ਜਿਸ ਨਾਲ ਨੌਜਵਾਨ ਨਸ਼ਿਆਂ ਦੀ ਗੁਲਤਾਨ ਵਿਚ ਫਸਦੇ ਜਾ ਰਹੇ ਹਨ। ਸ: ਜੋਧ ਸਿੰਘ ਸਮਰਾ ਨੇ ਰੈਲੀ ਵਿਚ ਪੁੱਜਣ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਹਨ। ਇਸ ਦੌਰਾਨ ਵਾਰਡ ਨੰਬਰ ਇਕ ਦੇ ਕੁੰਨਣ ਲਾਲ ਆਪਣੇ ਪਰਿਵਾਰ ਸਮੇਤ ਭਾਜਪਾ ਨੂੰ ਛੱਡ ਕੇ ਸ਼ੋ੍ਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਤੇ ਉਨ੍ਹਾਂ ਨੂੰ ਸ: ਜੋਧ ਸਿੰਘ ਸਮਰਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਨਵਨਿਯੁਕਤ ਜਰਨਲ ਕੌਸਲ ਮੈਂਬਰ ਪੰਜਾਬ ਸੁਰਿੰਦਰਪਾਲ ਕਾਲੀਆ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਪੀ.ਏ. ਗੁਰਭੇਜ ਸਿੰਘ ਭੱਟੀ, ਸੀਨੀਅਰ ਅਕਾਲੀ ਆਗੂ ਤਰਿੰਦਰਸ਼ੇਰ ਸਿੰਘ ਰਮਦਾਸ, ਜਰਨਲ ਕੌਂਸਲ ਮੈਂਬਰ ਪੰਜਾਬ ਸੁਰਿੰਦਰਪਾਲ ਕਾਲੀਆ, ਜਸਕਰਨਜੀਤ ਸਿੰਘ ਰੰਧਾਵਾ, ਬਲਦੇਵ ਸਿੰਘ ਵਾਹਲਾ, ਫੌਜੀ ਅਮਰਜੀਤ ਸਿੰਘ, ਜਗਦੀਸ਼ ਸਿੰਘ ਭੋਲਾ, ਅਮਰਜੀਤ ਸਿੰਘ ਰੰਧਾਵਾ, ਗੁਰਦੀਪ ਸਿੰਘ, ਗੁਰਮੀਤ ਸਿੰਘ ਹੈਪੀ, ਫੌਜੀ ਦਲਬੀਰ ਸਿੰਘ, ਅਵਤਾਰ ਸਿੰਘ ਉਰਧਨ, ਮਲਵਿੰਦਰ ਸਿੰਘ, ਨੰਬਰਦਾਰ ਕਰਨਬੀਰ ਸਿੰਘ, ਅਨੀਲ ਕੁਮਾਰ, ਤਰਸੇਮ ਸਿੰਘ, ਬਚਨ ਦਾਸ, ਬਿੱਟੂ, ਜੋਗਿੰਦਰ ਸਿੰਘ, ਸੁਭਾਸ਼ ਚੰਦਰ, ਕਾਦਰ, ਰਿੰਕੂ ਸ਼ਾਹ ਆਦਿ ਅਕਾਲੀ ਵਰਕਰ ਮੌਜੂਦ ਸਨ।