13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਾਬਾ ਬਕਾਲਾ ਸਾਹਿਬ ਵਿਖੇ ਰਾਸ਼ਟਰੀ ਲੋਕ ਅਦਾਲਤ ’ਚ 304 ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਬਾ ਬਕਾਲਾ ਸਾਹਿਬ ਵਿਚ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ । ਬਾਬਾ ਬਕਾਲਾ ਸਾਹਿਬ ਵਿਖੇ 2 ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਿਆ ।

ਅਜੀਤ ਡੈਸਕ 13-09-2026
ਬਾਬਾ ਬਕਾਲਾ ਸਾਹਿਬ, 12 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਬਾ ਬਕਾਲਾ ਸਾਹਿਬ ਵਿਚ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ । ਬਾਬਾ ਬਕਾਲਾ ਸਾਹਿਬ ਵਿਖੇ 2 ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਿਆ । ਇਸ ਲੋਕ ਅਦਾਲਤ ਦਾ ਆਯੋਜਨ ਮਾਣਯੋਗ ਮੈਡਮ ਰਮਨਦੀਪ ਕੌਰ (ਜੇ.ਐੱਮ.ਆਈ.ਸੀ) ਅਤੇ ਮੈਡਮ ਮਹਿਕਪ੍ਰੀਤ ਕੌਰ (ਜੇ.ਐੱਮ.ਆਈ.ਸੀ) ਦੀ ਅਗਵਾਈ ਹੇਠ ਕੀਤਾ ਗਿਆ । ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤਾ ਅਤੇ ਆਪਸੀ ਸਹਿਮਤੀ ਨਾਲ ਨਿਆਂ ਪ੍ਰਦਾਨ ਕਰਨਾ ਸੀ । ਲੋਕ ਅਦਾਲਤ ਵਿਚ ਕੁਲ 407 ਕੇਸ ਲੱਗੇ ਸਨ, ਜਿਨ੍ਹਾਂ ਵਿਚੋਂ 304 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 65 ਲੱਖ 39 ਹਜ਼ਾਰ, 73 ਰੁਪਏ (65,39,073/-) ਰੁ: ਰਕਮ ਦਾ ਨਿਪਟਾਰਾ ਕੀਤਾ ਗਿਆ । ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਬਾਠ, ਸੈਕਟਰੀ ਰਾਜਕੰਵਲਬੀਰ ਸਿੰਘ ਸੰਧੂ ਤੋਂ ਇਲਾਵਾ ਮੈਡਮ ਰਮਨਦੀਪ ਕੌਰ (ਜੇ.ਐਮ.ਆਈ.ਸੀ) ਦੀ ਲੋਕ ਅਦਾਲਤ ਵਿਚ ਮੈਂਬਰ ਅਰਜੁਨ ਵੋਹਰਾ, ਅਮਨਦੀਪ ਕੌਰ (ਵਕੀਲ ਸਾਹਿਬਾਨ) ਅਤੇ ਮੈਡਮ ਮਹਿਕਪ੍ਰੀਤ ਕੌਰ (ਜੇ.ਐਮ.ਆਈ.ਸੀ) ਦੀ ਲੋਕ ਅਦਾਲਤ ਵਿਚ ਮੈਂਬਰ ਸਰਬਜੀਤ ਸਿੰਘ ਢਿੱਲੋਂ ਅਤੇ ਸਵਿੰਦਰ ਕੌਰ (ਵਕੀਲ ਸਾਹਿਬਾਨ) ਹਾਜ਼ਰ ਸਨ । ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਇਸ ਰਾਸ਼ਟਰੀ ਲੋਕ ਅਦਾਲਤ ਦੀ ਸਫਲਤਾ ਲਈ ਸਮੂਹ ਨਿਆਂਇਕ ਅਧਿਕਾਰੀਆਂ, ਵਕੀਲ ਭਾਈਚਾਰੇ, ਬੈਂਕਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ, ਅਦਾਲਤੀ ਅਮਲੇ, ਪੈਰਾ ਲੀਗਲ ਵਲੰਟੀਅਰਾਂ ਅਤੇ ਸਮੂਹ ਮੁਕੱਦਮੇਬਾਜ਼ਾਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਰਣੀਕੇ ਵਲੋਂ ਹਲਕੇ ’ਚ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਦੀ ਚੜ੍ਹਤ ਬਰਕਰਾਰ – ਸ਼ਰਨਬੀਰ ਸੋਹੀ ਅਗਲੀ ਖ਼ਬਰ ਮੰਤਰੀ ਈ. ਟੀ. ਓ. ਦਾ ਘਿਰਾਓ ਕਰਨ ਲਈ ਰਈਆ ਤੋਂ ਕਾਫਲਾ ਹਲਕਾ ਇੰਚਾਰਜ ਖਾਨਪੁਰ ਦੀ ਅਗਵਾਈ ’ਚ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।