13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

310 ਨਸ਼ੀਲੀਆਂ ਗੋਲੀਆਂ ਤੇ 600 ਰੁਪਏ ਸਮੇਤ ਨੌਜਵਾਨ ਕਾਬੂ

ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 310 ਨਸ਼ੀਲੀਆਂ ਗੋਲੀਆਂ ਅਤੇ 600 ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ.

ਅਜੀਤ ਡੈਸਕ 13-09-2026
ਟਾਂਗਰਾ, 12 ਸਤੰਬਰ (ਹਰਜਿੰਦਰ ਸਿੰਘ ਕਲੇਰ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 310 ਨਸ਼ੀਲੀਆਂ ਗੋਲੀਆਂ ਅਤੇ 600 ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ.ਐੱਸ.ਆਈ. ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਮੁੱਛਲ ਤੋਂ ਟਾਂਗਰਾ ਵੱਲ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਟਾਂਗਰਾ ਨੇੜੇ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜਨ ਲੱਗਾ। ਇਸ ਦੌਰਾਨ ਉਸ ਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਸੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਲਿਫ਼ਾਫ਼ੇ ਵਿਚੋਂ 310 ਨਸ਼ੀਲੀਆਂ ਗੋਲੀਆਂ ਅਤੇ 600 ਰੁਪਏ ਦੀ ਨਕਦੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਸੋਨੂੰ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਕੰਦੋਵਾਲੀ, ਥਾਣਾ ਝੰਡੇਰ, ਹਾਲ ਵਾਸੀ ਸੁਭਾਸ਼ ਨਗਰ ਕਾਲੋਨੀ, ਸਾਹਮਣੇ ਨਿਊ ਅੰਮ੍ਰਿਤਸਰ ਦੱਸਿਆ। ਪੁਲਿਸ ਵਲੋਂ ਥਾਣਾ ਤਰਸਿੱਕਾ ਵਿਖੇ ਮੁਕੱਦਮਾ ਨੰਬਰ 107 ਧਾਰਾ 22-27(ਏ), 61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਏ.ਐੱਸ.ਆਈ. ਨਰਿੰਦਰਪਾਲ ਸਿੰਘ, ਸਬ-ਇੰਸਪੈਕਟਰ ਹਰਬੰਸ ਸਿੰਘ, ਸੀ.ਟੀ. ਰਫ਼ੀਕ ਮੁਹੰਮਦ, ਪੀ.ਐੱਚ.ਜੀ. ਤਰਸੇਮ ਸਿੰਘ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ।
ਪਿਛਲੀ ਖ਼ਬਰ ਆਲ ਕੇਡਰ ਪੈਨਸ਼ਨਰ ਯੂਨੀਅਨ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਭਲਾ ਪਿੰਡ ਨੇੜੇ ਏ.ਐੱਸ.ਆਈ. ਜਸਵੰਤ ਸਿੰਘ ਦੇ ਜ਼ਖ਼ਮੀ ਹੋਣ ਦੀ ਘਟਨਾ ’ਤੇ ਜਤਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।