13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਫੂਡ ਸੇਫ਼ਟੀ ਵਿੰਗ ਦੀ ਟੀਮ ਨੇ ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ਤੋਂ ਖੋਏ ਤੇ ਪਨੀਰ ਦੇ ਸੈਂਪਲ ਭਰੇ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਦੀ ਟੀਮ ਵਲੋਂ ਅੱਜ ਦਿਨ ਚੜ੍ਹਦਿਆਂ ਹੀ ਅਜਨਾਲਾ ਸ਼ਹਿਰ ਵਿਚ ਮੁੜ ਚੈਕਿੰਗ ਮੁਹਿੰਮ ਚਲਾਈ ਗਈ। ਡੀ.

ਅਜਨਾਲਾ ਸ਼ਹਿਰ ’ਚ ਪੁਰਾਣੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨਜ਼ਦੀਕ ਸਥਿਤ ਐੱਸ.ਐੱਸ ਮਟੀਆ ਡੇਅਰੀ ’ਤੇ ਪਨੀਰ ਦੇ ਸੈਂਪਲ ਭਰਨ ਸਮੇਂ ਡੀ.ਐੱਚ.ਓ. ਮਨਜੀਤ ਸਿੰਘ ਰਟੋਲ ਤੇ ਹੋਰ ਟੀਮ ਮੈਂਬਰ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 13-09-2026
ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਦੀ ਟੀਮ ਵਲੋਂ ਅੱਜ ਦਿਨ ਚੜ੍ਹਦਿਆਂ ਹੀ ਅਜਨਾਲਾ ਸ਼ਹਿਰ ਵਿਚ ਮੁੜ ਚੈਕਿੰਗ ਮੁਹਿੰਮ ਚਲਾਈ ਗਈ। ਡੀ.ਐੱਚ.ਓ. ਮਨਜੀਤ ਸਿੰਘ ਰਟੌਲ ਦੀ ਅਗਵਾਈ ਹੇਠ ਸ਼ਹਿਰ ‘ਚ ਪਹੁੰਚੀ ਟੀਮ ਨੇ ਵੱਖ-ਵੱਖ ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ ਕਰਦਿਆਂ ਖੋਏ ਅਤੇ ਪਨੀਰ ਦੇ ਸੈਂਪਲ ਭਰੇ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਚ.ਓ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਰਾਣੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਨੇੜੇ ਸਥਿਤ ਐੱਸ.ਐੱਸ. (ਮਟੀਆ) ਡੇਅਰੀ ਤੋਂ ਪਨੀਰ ਦਾ ਸੈਂਪਲ ਭਰਿਆ ਗਿਆ। ਇਸ ਤੋਂ ਇਲਾਵਾ ਜੀ.ਆਰ ਡੇਅਰੀ ਤੋਂ ਪਨੀਰ ਅਤੇ ਖੋਏ ਦਾ ਸੈਂਪਲ ਲਿਆ ਗਿਆ, ਜਦਕਿ ਸ਼ਹਿਰ ਦੀਆਂ ਦੋ ਮਠਿਆਈ ਦੀਆਂ ਦੁਕਾਨਾਂ ਤੋਂ ਖੋਏ ਦੇ ਸੈਂਪਲ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਸੈਂਪਲ ਜਾਂਚ ਲਈ ਲੈਬਾਰਟਰੀ ਵਿਚ ਭੇਜੇ ਜਾਣਗੇ। ਲੈਬਾਰਟਰੀ ਤੋਂ ਜਾਂਚ ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲ ਵਿਚ ਮਿਆਰ ਤੋਂ ਘੱਟ ਜਾਂ ਮਿਲਾਵਟ ਪਾਈ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਡੀ.ਐੱਚ.ਓ. ਮਨਜੀਤ ਸਿੰਘ ਰਟੌਲ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਚੈਕਿੰਗ ਅਤੇ ਸੈਂਪਲਿੰਗ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸਫ਼ਾਈ ਸੰਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਦਾ ਮੁਕੰਮਲ ਬਾਈਕਾਟ : ਸੂਬਾ ਪ੍ਰਧਾਨ ਛੀਨਾ ਅਗਲੀ ਖ਼ਬਰ ਆਲ ਕੇਡਰ ਪੈਨਸ਼ਨਰ ਯੂਨੀਅਨ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।