13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੇਂਟ ਸੋਲਜਰ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਜੰਡਿਆਲਾ ਗੁਰੂ, 12 ਸਤੰਬਰ (ਅੰਮ੍ਰਿਤ ਪਾਲ ਸਿੰਘ) ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ।

ਅਜੀਤ ਡੈਸਕ 13-09-2026
ਜੰਡਿਆਲਾ ਗੁਰੂ, 12 ਸਤੰਬਰ (ਅੰਮ੍ਰਿਤ ਪਾਲ ਸਿੰਘ) ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਵਿਦਿਆਰਥੀਆਂ ਵਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਬੱਚਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਗੁਰੂ ਹਨ। ਗੁਰਬਾਣੀ ਮਨੁੱਖ ਨੂੰ ਸੱਚ, ਪਿਆਰ, ਨਿਮਰਤਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰ: ਸੰਦੀਪ ਸ਼ਰਮਾ, ਵਾਈਸ-ਪ੍ਰਿੰ: ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਕੋਆਰਡੀਨੇਟਰ ਮਮਤਾ ਅਰੋੜਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਦਾਣਾ ਮੰਡੀ ਸਠਿਆਲਾ ਵਿਖੇ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਅਗਲੀ ਖ਼ਬਰ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।