ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੀ : ਤਲਬੀਰ ਗਿੱਲ
ਕੱਥੂਨੰਗਲ , 12 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਪਿੰਡ ਗੋਪਾਲਪੁਰ (ਮੱਝਵਿੰਡ )ਦੇ ਖੇਡ ਸਟੇਡੀਅਮ ਵਿਖੇ ਇਕ ਲੋਕ ਮਿਲਣੀ ਦੌਰਾਨ ਇਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਕੰਮਾਂ ਤੋਂ ਲੋਕ ਭਲੀ-ਭਾਂਤ ਜਾਣੂੰ ਹਨ।
ਕੱਥੂਨੰਗਲ , 12 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਪਿੰਡ ਗੋਪਾਲਪੁਰ (ਮੱਝਵਿੰਡ )ਦੇ ਖੇਡ ਸਟੇਡੀਅਮ ਵਿਖੇ ਇਕ ਲੋਕ ਮਿਲਣੀ ਦੌਰਾਨ ਇਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੇ ਕੰਮਾਂ ਤੋਂ ਲੋਕ ਭਲੀ-ਭਾਂਤ ਜਾਣੂੰ ਹਨ। ਉਨ੍ਹਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਕ ਵਾਰ ਫਿਰ ‘ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣ ਲਈ ਲੋਕ ਪੱਬਾਂ ਭਾਰ ਹਨ । ਗਿੱਲ ਨੇ ਕਿਹਾ ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਆਪਣੇ ਰਾਜ ਦੌਰਾਨ ਕਰਵਾਏ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਲੋਕ ਸੰਤੁਸ਼ਟ ਹਨ। ‘ਆਪ’ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਵਿਚ ਮਹੱਤਵਪੂਰਨ ਸੁਧਾਰ ਆਇਆ ਹੈ ਅਤੇ ਸਰਕਾਰ ਨੇ ਹਰੇਕ ਵਰਗ ਨੂੰ ਧਿਆਨ ਵਿਚ ਰੱਖਦਿਆਂ ਯੋਜਨਾਵਾਂ ਬਣਾਈਆਂ ਹਨ,ਜਿਸ ਨਾਲ ਕਿਸਾਨ, ਮਜ਼ਦੂਰਾਂ, ਨੌਜਵਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਵੀ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ। ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਪੀ. ਏ. ਬਲਜਿੰਦਰ ਸਿੰਘ ਛੀਨਾ, ਸ਼ਿਵਰਾਜ ਸਿੰਘ ਭੀਲੋਵਾਲ, ਤਰਸੇਮ ਸਿੰਘ ਸਿਆਲਕਾ, ਬਲਜੀਤ ਸਿੰਘ, ਮਲਵਿੰਦਰ ਸਿੰਘ, ਪਰਮਿੰਦਰ ਸਿੰਘ, ਖ਼ਜ਼ਾਨ ਸਿੰਘ, ਪਰਮਿੰਦਰ ਸਿੰਘ ਰਮਾਣਾ ਚੱਕ, ਜੋਗਿੰਦਰ ਸਿੰਘ ਗੋਪਾਲਪੁਰ, ਲਖਵਿੰਦਰ ਸਿੰਘ ਪ੍ਰਧਾਨ, ਗੁਰਨਾਮ ਸਿੰਘ, ਕਮਲਜੀਤ ਸ਼ਰਮਾ, ਰਾਜਵਿੰਦਰ ਕੌਰ ਮੈਂਬਰ, ਬਿਮਲਾ ਦੇਵੀ ਸਾਬਕਾ ਸਰਪੰਚ, ਸੰਜੀਵ ਕੁਮਾਰ ਸਾਬਕਾ ਪੰਚ, ਕਵਲਜੀਤ ਸਿੰਘ ਸਾਬਕਾ ਪੰਚ, ਬਲਵਿੰਦਰ ਕੁਮਾਰ, ਸੂਬਾ ਸਿੰਘ, ਮੰਗਲ ਸਿੰਘ, ਸੁਖਦੇਵ ਸਿੰਘ,ਰਾਜਵਿੰਦਰ ਸਿੰਘ, ਹਰਿੰਦਰ ਸਿੰਘ, ਲਵਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਸ਼ਰਨ ਸਿੰਘ ਮੱਝਵਿੰਡ, ਹਰਚਰਨ ਸਿੰਘ, ਸ਼ਾਮ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ, ਪਲਵਿੰਦਰ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ, ਬਲਵੰਤ ਸਿੰਘ,ਸੁਖਚੈਨ ਸਿੰਘ,ਮਲਕੀਤ ਸਿੰਘ ਗਿੱ ਲ ਆਦਿ ਹਾਜ਼ਰ ਸਨ।