14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲੋਕ ਮਿਲਣੀ ਤਹਿਤ ਹਲਕਾ ਇੰਚਾਰਜ ਗਿੱਲ ਨੇ ਪਿੰਡ ਵਾਸੀਆਂ ਨਾਲ ਸਾਂਝੇ ਕੀਤੇ ਵਿਚਾਰ

ਮਜੀਠਾ, 13 ਸਤੰਬਰ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕੋਟਲਾ ਮੱਝਾ ਸਿੰਘ ਵਿਖੇ ਲੋਕ ਮਿਲਣੀ ਤਹਿਤ ਆਮ ਆਦਮੀ ਪਾਰਟੀ ਦੀ ਇਕ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 14-09-2026
ਮਜੀਠਾ, 13 ਸਤੰਬਰ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਪਿੰਡ ਕੋਟਲਾ ਮੱਝਾ ਸਿੰਘ ਵਿਖੇ ਲੋਕ ਮਿਲਣੀ ਤਹਿਤ ਆਮ ਆਦਮੀ ਪਾਰਟੀ ਦੀ ਇਕ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਦੀਆਂ ਸਮੱਸਿਆਵਾਂ ਬੇਝਿਜਕ ਹੋ ਕੇ ਉਨ੍ਹਾਂ ਨਾਲ ਸਾਂਝੀਆਂ ਕਰਨ ਤਾਂ ਜੋ ਉਨ੍ਹਾਂ ਦਾ ਤੁਰੰਤ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਕੋਟਲਾ ਮੱਝਾ ਸਿੰਘ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਪਿੰਡ ਨਾਲ ਸੰਬੰਧਿਤ ਕੁਝ ਮੰਗਾਂ ਅਤੇ ਸਮੱਸਿਆਵਾਂ ਵੀ ਤਲਬੀਰ ਸਿੰਘ ਗਿੱਲ ਦੇ ਧਿਆਨ ਵਿਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਅਮਰਜੀਤ ਸਿੰਘ ਮੈਂਬਰ, ਅਜਮੇਰ ਸਿੰਘ ਮੈਂਬਰ, ਅਵਤਾਰ ਸਿੰਘ ਮੈਂਬਰ, ਕਵਲਜੀਤ ਕੌਰ ਮੈਂਬਰ, ਸੁਚਪਾਲ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ ਦੋਧੀ, ਹਰਦੀਪ ਸਿੰਘ, ਕੁਲਦੀਪ ਸਿੰਘ , ਗੁਰਵਿੰਦਰ ਸਿੰਘ, ਨਵਕਿਰਨ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਮੰਗਲ ਸਿੰਘ, ਗੁਰਮੀਤ ਸਿੰਘ ਦੋਧੀ, ਸਾਬਕਾ ਸਰਪੰਚ ਤਰਸੇਮ ਸਿੰਘ, ਨਿਰਮਲ ਸਿੰਘ, ਹੀਰਾ ਸਿੰਘ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਭੱਗੂਪੁਰ ਛੰਨਾ ਗੋਲੀ ਕਾਂਡ : ਪੀੜਤ ਪਰਿਵਾਰ ਨੂੰ ਮਿਲੇ ਹਲਕਾ ਇੰਚਾਰਜ ਸੋਨੀਆ ਮਾਨ, ਨਿਰਪੱਖ ਜਾਂਚ ਦੀ ਕੀਤੀ ਮੰਗ ਅਗਲੀ ਖ਼ਬਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ – ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।