15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਕਾਰਨ ਮੰਡਲ ਜੰਡਿਆਲਾ ਗੁਰੂ ਦੇ ਬਾਹਰ ਰੋਸ ਧਰਨਾ ਕਿਸਾਨ ਆਗੂਆਂ ਲਖਬੀਰ ਸਿੰਘ ਨਿਜਾਮਪੁਰਾ, ਗੁਰਮੇਜ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਦਿੱਤਾ ਧਰਨਾ

ਜੰਡਿਆਲਾ ਗੁਰੂ, 14 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਖੇਤੀ ਸੈਕਟਰ ਅੰਦਰ ਬਿਜਲੀ ਦੇ ਲੱਗ ਰਹੇ ਭਾਰੀ ਕੱਟਾਂ ਖਿਲਾਫ਼ ਕਿਸਾਨ ਆਗੂ ਲਖਬੀਰ ਸਿੰਘ ਨਿਜਾਮਪੁਰ ਅਤੇ ਗੁਰਮੇਜ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਐਕਸੀਅਨ ਪੰਜਾਬ ਰਾਜ ਬਿਜਲੀ ਬੋਰਡ ਮੰਡਲ ਜੰਡਿਆਲਾ ਗੁਰੂ ਦੇ ਦਫਤਰ ਬਾਹਰ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਲਖਬੀਰ ਸਿੰਘ ਨਿਜਾਮਪੁਰਾ, ਗੁਰਮੇਜ ਸਿੰਘ ਤਿੰਮੋਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੇ ਕਿਸਾਨਾਂ ਦੀਆਂ ਫ਼ਸਲਾਂ ਖਾਸ ਕਰਕੇ ਝੋਨੇ ਨੂੰ ਪਾਣੀ ਦੀ ਸਖ਼ਤ ਲੋੜ ਹੈ ਉਸ ਵੇਲੇ ਸਰਕਾਰ ਵਲੋਂ ਆਪ ਤੈਅ ਕੀਤੀ ਗਈ ਸਪਲਾਈ 8 ਘੰਟੇ ਦੇਣ ਦੀ ਜਗ੍ਹਾ ਹੁਣ ਸਿਰਫ 4 ਘੰਟੇ ਹੀ ਦਿੱਤੀ ਜਾ ਰਹੀ ਹੈ ਤੇ ਉਹ ਵੀ ਲਗਾਤਾਰ ਨਹੀਂ ਦਿੱਤੀ ਜਾ ਰਹੀ।

ਅਜੀਤ ਡੈਸਕ 15-09-2026
ਜੰਡਿਆਲਾ ਗੁਰੂ, 14 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਖੇਤੀ ਸੈਕਟਰ ਅੰਦਰ ਬਿਜਲੀ ਦੇ ਲੱਗ ਰਹੇ ਭਾਰੀ ਕੱਟਾਂ ਖਿਲਾਫ਼ ਕਿਸਾਨ ਆਗੂ ਲਖਬੀਰ ਸਿੰਘ ਨਿਜਾਮਪੁਰ ਅਤੇ ਗੁਰਮੇਜ ਸਿੰਘ ਤਿੰਮੋਵਾਲ ਦੀ ਅਗਵਾਈ ਹੇਠ ਐਕਸੀਅਨ ਪੰਜਾਬ ਰਾਜ ਬਿਜਲੀ ਬੋਰਡ ਮੰਡਲ ਜੰਡਿਆਲਾ ਗੁਰੂ ਦੇ ਦਫਤਰ ਬਾਹਰ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਲਖਬੀਰ ਸਿੰਘ ਨਿਜਾਮਪੁਰਾ, ਗੁਰਮੇਜ ਸਿੰਘ ਤਿੰਮੋਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੇ ਕਿਸਾਨਾਂ ਦੀਆਂ ਫ਼ਸਲਾਂ ਖਾਸ ਕਰਕੇ ਝੋਨੇ ਨੂੰ ਪਾਣੀ ਦੀ ਸਖ਼ਤ ਲੋੜ ਹੈ ਉਸ ਵੇਲੇ ਸਰਕਾਰ ਵਲੋਂ ਆਪ ਤੈਅ ਕੀਤੀ ਗਈ ਸਪਲਾਈ 8 ਘੰਟੇ ਦੇਣ ਦੀ ਜਗ੍ਹਾ ਹੁਣ ਸਿਰਫ 4 ਘੰਟੇ ਹੀ ਦਿੱਤੀ ਜਾ ਰਹੀ ਹੈ ਤੇ ਉਹ ਵੀ ਲਗਾਤਾਰ ਨਹੀਂ ਦਿੱਤੀ ਜਾ ਰਹੀ। ਕਿਸਾਨ ਆਗੂਆਂ ਨੇ ਧਰਨੇ ਉਪਰੰਤ ਐਕਸੀਅਨ ਦੀ ਗੈਰ ਹਾਜ਼ਰੀ ਵਿਚ ਐੱਸ. ਡੀ. ਓ. ਉਪ ਮੰਡਲ ਜੰਡਿਆਲਾ ਗੁਰੂ ਸੁਖਜੀਤ ਸਿੰਘ ਨੂੰ ਚੇਅਰਮੈਨ ਪੰਜਾਬ ਰਾਜ ਬਿਜਲੀ ਬੋਰਡ ਦੇ ਨਾਮ ਮੰਗ ਪੱਤਰ ਦਿੱਤਾ। ਇਸ ਰੋਸ ਧਰਨੇ ਮੌਕੇ ਕਿਸਾਨ ਆਗੂ ਹਰਪ੍ਰੀਤ ਸਿੰਘ ਬੁਟਾਰੀ, ਖੇਤ ਮਜਦੂਰ ਆਗੂ ਮੰਗਲ ਸਿੰਘ ਖਜਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਰਨੈਲ ਸਿੰਘ, ਨਿਰਮਲ ਸਿੰਘ ਨਵਾਂ ਪਿੰਡ, ਗੁਰਜੀਤ ਸਿੰਘ ਨਿਜਾਮਪੁਰ, ਭੁਪਿੰਦਰ ਸਿੰਘ ਵਡਾਲਾ ਜੌਹਲ, ਤੇਜਿੰਦਰ ਸਿੰਘ ਰਵੀ ਛਾਪਾ, ਇੱਕਬਾਲ ਸਿੰਘ ਫਤਿਹਪੁਰ ਰਾਜਪੂਤਾਂ, ਬਲਕਾਰ ਸਿੰਘ ਦਸ਼ਮੇਸ਼ ਨਗਰ, ਸਵਿੰਦਰ ਸਿੰਘ ਤਿੰਮੋਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਇੰਟਰਨੈਸ਼ਨਲ ਫਤਹਿ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਐਜੂਕੇਸ਼ਨ ਆਈਕੋਨ ਆਫ ਦਾ ਯੀਅਰ 2026 ਨਾਲ ਸਨਮਾਨਿਤ ਅਗਲੀ ਖ਼ਬਰ ਸਰਹੱਦੀ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਦਰਜਨਾਂ ਪਰਿਵਾਰਾਂ ਨੇ ਫੜਿਆ ਅਕਾਲੀ ਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।