ਰਈਆ ਮੰਡਲ ਬਿਆਸ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਧਰਨਾ
ਬਿਆਸ, 14 ਸਤੰਬਰ (ਨਰਿੰਦਰ ਸਿੰਘ) ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਸੀਨੀਅਰ ਕਾਰਜਕਾਰੀ ਇੰਜੀ: ਪੰਜਾਬ ਰਾਜ ਬਿਜਲੀ ਬੋਰਡ ਰਈਆ ਮੰਡਲ ਬਿਆਸ ਵਿਖੇ ਬਿਜਲੀ ਦੀ ਮਾੜੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਰੋਸ ਧਰਨਾ ਲਗਾਇਆ ਗਿਆ। ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਸਾਰੀਆਂ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਅਤੇ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿਚ ਭਾਰੀ ਨਾਅਰੇਬਾਜੀ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਨੂੰ ਸੰਬੋਧਿਤ ਮੰਗ ਪੱਤਰ ਸੀਨੀਅਰ ਕਾਰਜਕਾਰੀ ਰਈਆ ਮੰਡਲ ਬਿਆਸ ਨੂੰ ਦਿੱਤਾ ਗਿਆ।
ਅਜੀਤ ਡੈਸਕ
15-09-2026