16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

21 ਨੂੰ ਸੈਂਸਰਾ ਕਲਾਂ ਵਿਖੇ ਹੋਵੇਗੀ ‘ਲੋਕ ਮਿਲਣੀ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ- ਧਾਲੀਵਾਲ

ਜਗਦੇਵ ਕਲਾਂ, 15 ਸਤੰਬਰ (ਸ਼ਰਨਜੀਤ ਸਿੰਘ ਗਿੱਲ) — ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ 21 ਸਤੰਬਰ ਨੂੰ ਆਮ ਆਦਮੀ ਪਾਰਟੀ ਵਲੋਂ ‘ਲੋਕ ਮਿਲਣੀ’ ਪ੍ਰੋਗਰਾਮ ਵਿਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ 16-09-2026
ਜਗਦੇਵ ਕਲਾਂ, 15 ਸਤੰਬਰ (ਸ਼ਰਨਜੀਤ ਸਿੰਘ ਗਿੱਲ) — ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ 21 ਸਤੰਬਰ ਨੂੰ ਆਮ ਆਦਮੀ ਪਾਰਟੀ ਵਲੋਂ ‘ਲੋਕ ਮਿਲਣੀ’ ਪ੍ਰੋਗਰਾਮ ਵਿਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ । ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ, ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸਾਂਝੀ ਕੀਤੀ । ਉਹਨਾਂ ਨੇ ਅੱਗੇ ਦੱਸਿਆ ਕਿ 21 ਸਤੰਬਰ ਨੂੰ ਦੁਪਹਿਰ 3 ਵਜੇ ਪਿੰਡ ਸੈਂਸਰਾ ਕਲਾਂ, ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਸਮਰਥਕਾਂ ਅਤੇ ਲੋਕਾਂ ਦਾ ਵੱਡਾ ਇਕੱਠ ਹੋਵੇਗਾ।
ਪਿਛਲੀ ਖ਼ਬਰ ਸੁੱਖ ਔਜਲਾ ਦੀ ਅਗਵਾਈ ’ਚ ਸੈਦੋਗਾਜ਼ੀ ਵਿਖੇ ਕਈ ਪਰਿਵਾਰ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ ਅਜਨਾਲਾ ਵਿਚ ਵਰਕਰਾਂ ਦੀ ਇੱਕਜ... ਅਗਲੀ ਖ਼ਬਰ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਜੰਡਿਆਲਾ ਗੁਰੂ ਤੋਂ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।