16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੁੱਖ ਔਜਲਾ ਦੀ ਅਗਵਾਈ ’ਚ ਸੈਦੋਗਾਜ਼ੀ ਵਿਖੇ ਕਈ ਪਰਿਵਾਰ ‘ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ ਅਜਨਾਲਾ ਵਿਚ ਵਰਕਰਾਂ ਦੀ ਇੱਕਜੁੱਟਤਾ ਅਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ : ਸੁੱਖ ਔਜਲਾ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਸੈਦੋਗਾਜ਼ੀ ਵਿਖੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਬਲਜਿੰਦਰ ਸਿੰਘ, ਤਾਜਬੀਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਤੇਜਬੀਰ ਸਿੰਘ, ਬੰਟੀ ਮਸੀਹ, ਸ਼ਾਲੋ ਮਸੀਹ, ਲਵਲੀ ਮਸੀਹ, ਸਨੀ ਮਸੀਹ, ਸਾਹਿਲ ਮਲਹੋਤਰਾ, ਜਗਦੀਸ਼ ਮਲਹੋਤਰਾ, ਪਰਮਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਜਸਬੀਰ ਸਿੰਘ, ਮਦਨ ਮਸੀਹ, ਬਲਰਾਮ ਸਿੰਘ ਅਤੇ ਅਰਬਲ ਸਿੰਘ ਆਦਿ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਰਿਵਾਰ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਅਜੀਤ ਡੈਸਕ 16-09-2026
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਵਿਚ ਕਾਂਗਰਸ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਸੈਦੋਗਾਜ਼ੀ ਵਿਖੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਰਾ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਬਲਜਿੰਦਰ ਸਿੰਘ, ਤਾਜਬੀਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਤੇਜਬੀਰ ਸਿੰਘ, ਬੰਟੀ ਮਸੀਹ, ਸ਼ਾਲੋ ਮਸੀਹ, ਲਵਲੀ ਮਸੀਹ, ਸਨੀ ਮਸੀਹ, ਸਾਹਿਲ ਮਲਹੋਤਰਾ, ਜਗਦੀਸ਼ ਮਲਹੋਤਰਾ, ਪਰਮਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਜਸਬੀਰ ਸਿੰਘ, ਮਦਨ ਮਸੀਹ, ਬਲਰਾਮ ਸਿੰਘ ਅਤੇ ਅਰਬਲ ਸਿੰਘ ਆਦਿ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਰਿਵਾਰ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਿਹਾ ਕਿ ਹਲਕਾ ਅਜਨਾਲਾ ਵਿਚ ਵਰਕਰਾਂ ਦੀ ਇੱਕਜੁੱਟਤਾ ਅਤੇ ਲੋਕਾਂ ਦਾ ਮਿਲ ਰਿਹਾ ਸਮਰਥਨ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਇਸ ਮੌਕੇ ਸ਼ੂਗਰ ਮਿੱਲ ਭਲਾ ਪਿੰਡ ਦੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ ਸੈਦੋਗਾਜ਼ੀ, ਹਰਜਿੰਦਰ ਸਿੰਘ ਬਾਜਵਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮਜੀਠਾ ਅਤੇ ਆਸ ਪਾਸ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਜਾਰੀ, ਪੁਲਿਸ ਬਣੀ ਮੂਕ ਦਰਸ਼ਕ ਅਗਲੀ ਖ਼ਬਰ 21 ਨੂੰ ਸੈਂਸਰਾ ਕਲਾਂ ਵਿਖੇ ਹੋਵੇਗੀ ‘ਲੋਕ ਮਿਲਣੀ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ- ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।