16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਜਨਾਲਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਦਾ ਬਾਈਕਾਟ ਕਰਨ ਦਾ ਐਲਾਨ

ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅਗਵਾਈ ਹੇਠ ਅਜਨਾਲਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਦੇ ਕੰਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੀ ਬਲਾਕ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ ਦੀ ਅਗਵਾਈ ’ਚ ਮੀਤ ਪ੍ਰਧਾਨ ਪਰਮਿੰਦਰ ਕੌਰ ਬੱਲ ਅਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਣ ਤੇ ਹੋਰਨਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 16-09-2026
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀ ਅਗਵਾਈ ਹੇਠ ਅਜਨਾਲਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਨ ਦੇ ਕੰਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੀ ਬਲਾਕ ਪ੍ਰਧਾਨ ਗੁਰਿੰਦਰ ਕੌਰ ਰਾਜੀਆਂ ਦੀ ਅਗਵਾਈ ’ਚ ਮੀਤ ਪ੍ਰਧਾਨ ਪਰਮਿੰਦਰ ਕੌਰ ਬੱਲ ਅਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਣ ਤੇ ਹੋਰਨਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਕਤ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਪਹਿਲਾਂ ਹੀ ਵਿਭਾਗ ਨਾਲ ਸਬੰਧਿਤ ਕਈ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ, ਇਸ ਦੇ ਬਾਵਜੂਦ ਉਨ੍ਹਾਂ ‘ਤੇ ਵਾਧੂ ਕੰਮ ਦਾ ਬੋਝ ਪਾਇਆ ਜਾ ਰਿਹਾ ਹੈ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਕੌਰ, ਗੁਰਸ਼ਰਨ ਕੌਰ, ਕੰਵਲਜੀਤ ਕੌਰ, ਇੰਦਰਜੀਤ ਕੌਰ, ਪਰਮਜੀਤ ਕੌਰ, ਸੁਖਜੀਤ ਕੌਰ, ਨਿਰਮਲ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਹਰਿੰਦਰ ਕੌਰ, ਸ਼ਰਨਜੀਤ ਕੌਰ, ਰਵਦੀਪ ਕੌਰ, ਅਮ੍ਰਿਤਪਾਲ ਕੌਰ ਅਤੇ ਮਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਟਾਰੀ ਸਰਹੱਦ ’ਤੇ ‘ਹਮਾਰੇ ਰਾਮ’ ਨਾਟਕ ਦੀ ਟੀਮ ਦੀਪਕ ਬਾਲੀ ਦੀ ਅਗਵਾਈ ਵਿਚ ਪੁੱਜੀ ਅਗਲੀ ਖ਼ਬਰ ਮਜੀਠਾ ਅਤੇ ਆਸ ਪਾਸ ਇਲਾਕੇ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਜਾਰੀ, ਪੁਲਿਸ ਬਣੀ ਮੂਕ ਦਰਸ਼ਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।