ਇੰਪਲਾਈਜ਼ ਫੈਡਰੇਸ਼ਨ (ਚਾਹਲ) ਵਲੋਂ ਐਕਸੀਅਨ ਅਰੁਣਦੀਪ ਸਿੰਘ ਸਿੱਧੂ ਸਨਮਾਨਿਤ
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਚਾਹਲ ਵਲੋਂ ਮੰਡਲ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ ਹੇਠ ਅਜਨਾਲਾ ਮੰਡਲ ਵਿਖੇ ਹਾਲ ਹੀ ਵਿਚ ਤਾਇਨਾਤ ਹੋਏ ਐਕਸੀਅਨ ਇੰਜੀਨੀਅਰ ਅਰੁਣਦੀਪ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਐਕਸੀਅਨ ਇੰਜੀ: ਅਰੁਣਦੀਪ ਸਿੰਘ ਸਿੱਧੂ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਅਜੀਤ ਡੈਸਕ
18-09-2026