ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ ਤੇ ਚੰਗੀ ਸਿਹਤ ਲਈ ਅਰਦਾਸ
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਅਵਸਰ ’ਤੇ ਜਿੱਥੇ ਦੇਸ਼ ਭਰ ’ਚ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜਿਕ ਸੰਸਥਾਵਾਂ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਸਮਾਗਮ ਕਰਵਾਏ ਗਏ, ਉਥੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵੀ ਸ੍ਰੀ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਦੇਸ਼ ਸੇਵਾ ਵਿਚ ਨਿਰੰਤਰ ਯੋਗਦਾਨ ਲਈ ਅਰਦਾਸ ਸਮਾਗਮ ਕੀਤਾ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਰਦਾਸ ਸਮਾਗਮ ਵਿਚ ਹਾਜ਼ਰੀ ਭਰੀ।
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਅਵਸਰ ’ਤੇ ਜਿੱਥੇ ਦੇਸ਼ ਭਰ ’ਚ ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜਿਕ ਸੰਸਥਾਵਾਂ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਸਮਾਗਮ ਕਰਵਾਏ ਗਏ, ਉਥੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵੀ ਸ੍ਰੀ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਦੇਸ਼ ਸੇਵਾ ਵਿਚ ਨਿਰੰਤਰ ਯੋਗਦਾਨ ਲਈ ਅਰਦਾਸ ਸਮਾਗਮ ਕੀਤਾ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਰਦਾਸ ਸਮਾਗਮ ਵਿਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ ਤੇ ਜਨ: ਸਕੱਤਰ ਇੰਦਰਜੀਤ ਸਿੰਘ ਨੇ ਵੀ ਆਪਣੇ-ਆਪਣੇ ਸਥਾਨਕ ਗੁਰਦੁਆਰਾ ਸਾਹਿਬਾਨ ਵਿਚ ਪ੍ਰਧਾਨ ਮੰਤਰੀ ਦੀ ਚੜਦੀ ਕਲਾ ਤੇ ਲੰਬੀ ਉਮਰ ਲਈ ਅਰਦਾਸ ਕਰਵਾਈ। ਪ੍ਰਧਾਨ ਸੋਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸਿੱਖ ਕੌਮ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਤੀ ਵਿਸ਼ੇਸ਼ ਸਤਿਕਾਰ ਅਤੇ ਲਗਾਅ ਰਿਹਾ ਹੈ ਤੇ ਸਮੂਹ ਕਮੇਟੀ ਵਲੋਂ ਪ੍ਰਧਾਨ ਮੰਤਰੀ ਦੇ ਤੰਦਰੁਸਤ, ਲੰਬੀ ਉਮਰ ਵਾਲੇ ਜੀਵਨ ਅਤੇ ਦੇਸ਼ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਅਰਦਾਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੋ ਵਾਰ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਸ੍ਰੀ ਮੋਦੀ ਵਲੋਂ ਸਿੱਖ ਸਮਾਜ ਨਾਲ ਜੁੜੇ ਵੱਖ-ਵੱਖ ਕਾਰਜਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਨਿਰਮਾਣ, ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸਕ ਸਥਾਨਾਂ ਦੇ ਵਿਕਾਸ, ਸਿੱਖ ਗੁਰੂਆਂ ਅਤੇ ਸ਼ਹੀਦਾਂ ਦੀ ਯਾਦ ਵਿਚ ਸਮਾਗਮਾਂ ਦੇ ਆਯੋਜਨ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਪਹਿਲਕਦਮੀਆਂ ਕੀਤੀਆਂ ਗਈਆਂ ਹਨ।