19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਜਾਬ ਵਿਚ ਬਦਲਾਖੋਰੀ ਤੇ ਦਬਾਅ ਦੀ ਰਾਜਨੀਤੀ ਹੋ ਰਹੀ ਹੈ- ਮਜੀਠੀਆ

ਮਜੀਠਾ, 18 ਸਤੰਬਰ (ਮਨਿੰਦਰ ਸਿੰਘ ਸੋਖੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਬਦਲਾਖੋਰੀ ਤੇ ਦਬਾਅ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਨਾਗ ਖੁਰਦ ਵਿਖੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਚੰਦੀ ਦੀ ਅਗਵਾਈ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਚੋਣਾ ਸੰਬੰਧੀ ਕੀਤੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 19-09-2026
ਮਜੀਠਾ, 18 ਸਤੰਬਰ (ਮਨਿੰਦਰ ਸਿੰਘ ਸੋਖੀ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਬਦਲਾਖੋਰੀ ਤੇ ਦਬਾਅ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਨਾਗ ਖੁਰਦ ਵਿਖੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਚੰਦੀ ਦੀ ਅਗਵਾਈ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਚੋਣਾ ਸੰਬੰਧੀ ਕੀਤੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਕੀਤਾ। ਮਜੀਠੀਆ ਨੇ ਅਗੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਨਾਗਰਿਕ ਵਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਵਾਲ ਪੁੱਛੇ ਜਾਣ ਤੇ ਆਪ ਆਗੂ ਪੁਲਿਸ ਦੀ ਮਦਦ ਨਾਲ ਉਸ ਵਿਅਕਤੀ ਉਪਰ ਤਸ਼ੱਦਦ ਕਰਵਾ ਰਹੀ ਹੈ ਤੇ ਝੂਠੇ ਮੁਕੱਦਮਿਆਂ ਵਿਚ ਫਸਾ ਰਹੀ ਹੈ। ਆਪ ਆਗੂ ਵਿਰੋਧੀ ਪਾਰਟੀ ਦੇ ਵਰਕਰਾਂ ਉਪਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਸਤੇ ਹਰ ਤਰ੍ਹਾਂ ਦੇ ਹੱਥਕੰਡੇ ਅਪਨਾ ਰਹੇ ਹਨ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਸ ਦਾ ਹਿਸਾਬ ਦੇਣਾ ਪਵੇਗਾ। ਇਸ ਮੌਕੇ ਮੇਜ਼ਰ ਸ਼ਿਵਚਰਨ ਸਿੰਘ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਕੁਲਜੀਤ ਸਿੰਘ ਬਰਾੜ, ਸਾਬਕਾ ਚੇਅਰਮੈਨ ਬਲਬੀਰ ਸਿੰਘ ਚੰਦੀ, ਨਵਦੀਪ ਸਿੰਘ ਝੰਡ, ਯਸ਼ਪਾਲ ਪੰਚ, ਜਗਰੂਪ ਸਿੰਘ ਚੰਦੀ, ਸੁਖਬੀਰ ਸਿੰਘ, ਦਿਲਸ਼ੇਰ ਸਿੰਘ, ਹਰਨੂਰ ਸਿੰਘ, ਰਣਜੀਤ ਸਿੰਘ ਸਰਪੰਚ, ਲਾਭ ਸਿੰਘ, ਦਲਬੀਰ ਸਿੰਘ ਦੋਧੀ, ਮਾਸਟਰ ਜਗਜੀਤ ਸਿੰਘ, ਬਿਕਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਫਜ਼ਲਾਂ ਦੀ ਰਾਣੀ ਕੈਥੋਲਿਕ ਚਰਚ ਮਜੀਠਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਕਿਸੇ ਵੀ ਆਫ਼ਤ ਨਾਲ ਨਜਿੱਠਣ ਲਈ ਚੰਡੀਗੜ੍ਹ ’ਚ ਮਜ਼ਬੂਤ ਹੋਵੇਗਾ ਜਵਾਬੀ ਤੰਤਰ–ਡੀ.ਸੀ. ਨਿਸ਼ਾਂਤ ਕੁਮਾਰ ਯਾਦਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।