19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

28 ਦੀ ਰੈਲੀ ਸੰਬੰਧੀ ਲੋਪੋਕੇ ਵਲੋਂ ਪਿੰਡ ਈਸਾਪੁਰ ਤੇ ਕੋਟਲੀ ਸੱਕਾਂ ਵਾਸੀਆਂ ਨਾਲ ਮੀਟਿੰਗ

ਓਠੀਆਂ, 18 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਪੰਜਾਬ ਬਚਾਓ ਰੈਲੀ 28 ਸਤੰਬਰ ਨੂੰ ਲੋਪੋਕੇ ਵਿਖੇ ਕੀਤੀ ਜਾ ਰਹੀ ਹੈ।

ਅਜੀਤ ਡੈਸਕ 19-09-2026
ਓਠੀਆਂ, 18 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਹੱਕ ਵਿਚ ਪੰਜਾਬ ਬਚਾਓ ਰੈਲੀ 28 ਸਤੰਬਰ ਨੂੰ ਲੋਪੋਕੇ ਵਿਖੇ ਕੀਤੀ ਜਾ ਰਹੀ ਹੈ। ਇਸ ਸੰਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਰਣਬੀਰ ਸਿੰਘ ਰਾਣਾ ਲੋਪੋਕੇ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਈਸਾਪੁਰ ਤੇ ਕੋਟਲੀ ਸੱਕਾਂ ਦੇ ਵਰਕਰਾਂ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੀ ਹੈ। ਪੰਜਾਬ ਦੇ ਵਾਸੀ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ, 2027 ਦੀਆਂ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਈਸਾਪੁਰ, ਜਨਰਲ ਕੌਂਸਲ ਮੈਂਬਰ ਪੰਜਾਬ ਤੇਜਇਕਬਾਲ ਸਿੰਘ ਮੁਹਾਰ, ਸਕੱਤਰ ਸਿੰਘ, ਨਿਸ਼ਾਨ ਸਿੰਘ, ਸਰਬਦਿਆਲ ਸਿੰਘ, ਦਿਲਬਾਗ ਸਿੰਘ, ਅਮਰਿੰਦਰ ਸਿੰਘ ਢਿੱਲੋਂ, ਕਾਬਲ ਸਿੰਘ ਲੋਪੋਕੇ, ਪੀ਼. ਏ. ਸੁਖਬੀਰ ਸਿੰਘ ਲੋਪੋਕੇ, ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ, ਬਲਦੇਵ ਸਿੰਘ, ਗੁਰਨਾਮ ਸਿੰਘ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਗਵਾ ਹੋਇਆ 4 ਸਾਲਾ ਬੱਚਾ ਏ. ਸੀ. ਪੀ. ਵੈਸਟ ਦੀ ਅਗਵਾਈ ’ਚ ਪੁਲਿਸ ਨੇ 12 ਘੰਟਿਆਂ ਅੰਦਰ ਬਰਾਮਦ ਕੀਤਾ, ਮੁਲਜ਼ਮਾਂ ਦੀ ਕੀ... ਅਗਲੀ ਖ਼ਬਰ ਪਿੰਡ ਧੰਗਈ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।