28 ਨੂੰ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਕੋਹਾਲਾ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ
ਚੋਗਾਵਾਂ, 19 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਹਿਤਾਂ ਦੀ ਰਾਖੀ ਲਈ ਵਿੱਢੀ ਮੁਹਿੰਮ ਤਹਿਤ 28 ਸਤੰਬਰ ਨੂੰ ਹਲਕਾ ਰਾਜਾਸਾਂਸੀ ਦੇ ਕਸਬਾ ਲੋਪੋਕੇ ਵਿਖੇ ਇਕ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ਕਰਵਾਈ ਜਾ ਰਹੀ ਹੈ। ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇ: ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਵਿਖੇ ਹੋਣ ਜਾ ਰਹੀ ਇਸ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ।
ਅਜੀਤ ਡੈਸਕ
20-09-2026