23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ

ਚੋਗਾਵਾਂ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਪਿੰਡ ਬਰਾੜ ਵਿਖੇ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਬਰਾੜ ਤੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

ਅਜੀਤ ਡੈਸਕ 23-09-2026
ਚੋਗਾਵਾਂ, 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਪਿੰਡ ਬਰਾੜ ਵਿਖੇ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਬਰਾੜ ਤੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੁਲਵੰਤ ਸਿੰਘ, ਦਲਵਿੰਦਰ ਸਿੰਘ, ਹਰਦੀਪ ਸਿੰਘ, ਗੋਰਾ, ਹਰਭਾਗ ਸਿੰਘ ਹੇਤਮਪੁਰਾ, ਗਾਈਡ ਸ਼ਮਸ਼ੇਰ ਸਿੰਘ ਜੈ ਰਾਮਕੋਟ, ਸਮੇਤ ਪੰਚਾਇਤ ਮੈਂਬਰ ਨਿਰਮਲ ਸਿੰਘ, ਗੁਰਪਿੰਦਰ ਸਿੰਘ, ਪਲਵਿੰਦਰ ਕੌਰ, ਮਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਿੰਡ ਵਾਸੀਆਂ ਨੇ ਮਾਨ ਸਰਕਾਰ ਦੇ ਇਸ ਪੁੰਨ ਦੇ ਕਾਰਜ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਮਿਹਰਬਾਨਪੁਰਾ ਤੋਂ ‘ਮਾਨ ਦਾ ਮੁਨਾਫ਼ਾ’ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਤਲਬੀਰ ਗਿੱਲ ਨੇ ਪਿੰਡ ਨਾਗ ਕਲਾਂ ਦੇ ਘਰ-ਘਰ ਜਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।